ਸ਼੍ਰੀ ਮੁਕਤਸਰ ਸਾਹਿਬ ਵਿਖੇ ਐੱਸ.ਐੱਸ.ਪੀ ਦਫ਼ਤਰ ਦੀ ਖੇਤਾਂ ਨਾਲ ਲੱਗਦੀ ਕੰਧ ਤੇ ਲਿਖੇ ਗਏ ਦੇਸ਼ ਵਿਰੋਧੀ ਨਾਅਰੇ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ਼੍ਰੀ ਮੁਕਤਸਰ ਸਾਹਿਬ ਵਿੱਚ ਇੱਕ ਵਾਰ ਫਿਰ ਤੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਇਹ ਦੂਜੀ ਵਾਰ ਹੈ ਜਦੋਂ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਿੱਖ ਫਾਰ ਜਸਟਿਸ ਦੀ ਤਰਫੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਇਸ ਤੋਂ ਪਹਿਲਾਂ ਵੀ ਇੱਥੋਂ ਦੇ ਸਰਕਾਰੀ ਕਾਲਜ ਦੀਆਂ ਕੰਧਾਂ ’ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਸਨ। ਅੱਜ ਐੱਸ.ਐੱਸ.ਪੀ ਦਫ਼ਤਰ ਦੀ ਕੰਧ ’ਤੇ ਇਹ ਨਾਅਰੇ ਲਿਖੇ ਗਏ ਹਨ। ਇਨ੍ਹਾਂ ਕੰਧਾਂ 'ਤੇ ਅਜਿਹੇ ਨਾਅਰੇ ਲਿਖਣ ਉਪਰੰਤ ਇਸ ਦੀ ਵੀਡੀਓ ਪਾ ਕੇ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਪੰਨੂ ਵੱਲੋਂ ਜ਼ਿੰਮੇਵਾਰੀ ਲਈ ਗਈ। ਇਹ ਇਸ ਤਰ੍ਹਾਂ ਦੀ ਜ਼ਿਲ੍ਹੇ 'ਚ ਤੀਜੀ ਘਟਨਾ ਹੈ। ਇਸ ਤੋਂ ਪਹਿਲਾ ਮਲੋਟ ਦੇ ਬੀ. ਡੀ. ਪੀ. ਓ. ਦਫ਼ਤਰ ਅਤੇ ਸਰਕਾਰੀ ਕਾਲਜ ਸ਼੍ਰੀ ਮੁਕਤਸਰ ਸਾਹਿਬ ਵਿਖੇ ਅਜਿਹੇ ਨਾਅਰੇ ਲਿਖੇ ਜਾ ਚੁੱਕੇ ਹਨ। ਇਸ ਮਾਮਲੇ ਵਿੱਚ ਮੌਕੇ 'ਤੇ ਪੁਲਿਸ ਨੇ ਪਹੁੰਚੇ ਕੇ ਨਾਅਰੇ ਮਿਟਾਉਣ ਉਪਰੰਤ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। Author: Malout Live