District NewsMalout News

ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਿਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ- ਜਿਲ੍ਹਾ ਚੋਣ ਅਫ਼ਸਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ ਪੋਲਿੰਗ  ਸਟੇਸ਼ਨ ‘ਤੇ ਨਾਲ ਲਿਜਾ ਸਕਦਾ ਹੈ। ਇਹ ਜਾਣਕਾਰੀ ਜਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਨੇ  ਸਾਂਝੀ ਕੀਤੀ।

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਸ ਵੋਟਰਾਂ ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐੱਨ.ਪੀ.ਆਰ ਅਧੀਨ ਆਰ.ਜੀ.ਆਈ ਵੱਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵੱਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।

Author: Malout Live

Back to top button