District NewsMalout News

ਜਿਲ੍ਹੇ ਵਿੱਚ ਚੱਲ ਰਹੇ 20 ਆਮ ਆਦਮੀ ਕਲੀਨਿਕਾਂ ਤੋਂ ਇਲਾਵਾ 2 ਮਾਰਚ 2024 ਤੋਂ 2 ਹੋਰ ਨਵੇਂ ਆਮ ਆਦਮੀ ਕਲੀਨਿਕਾਂ ਦੀ ਕੀਤੀ ਜਾ ਰਹੀ ਹੈ ਸ਼ੁਰੂਆਤ: ਡਾ. ਨਵਜੋਤ ਕੌਰ ਸਿਵਲ ਸਰਜਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਸੰਬੰਧ ਵਿੱਚ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਡਾ. ਨਵਜੋਤ ਕੌਰ ਸਿਵਲ ਸਰਜਨ ਵੱਲੋਂ 2 ਮਾਰਚ ਤੋਂ ਨਵੇਂ ਸ਼ੁਰੂ ਕੀਤੇ ਜਾ ਰਹੇ 2 ਆਮ ਆਦਮੀ ਕਲੀਨਿਕਾਂ ਲਈ ਮੈਡੀਕਲ ਅਫਸਰਾਂ, ਫਾਰਮਾਸਿਸਟਾਂ ਅਤੇ ਕਲੀਨੀਕਲ ਸਹਾਇਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹੇ ਸ਼੍ਰੀ ਮੁਕਤਸਰ ਸਾਹਿਬ ਵਿੱਚ

20 ਆਮ ਆਦਮੀ ਕਲੀਨਿਕ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਅਤੇ 2 ਮਾਰਚ 2024 ਤੋਂ ਜਿਲ੍ਹੇ ਵਿੱਚ 2 ਹੋਰ ਆਮ ਆਦਮੀ ਕਲੀਨਿਕ ਗਿੱਦੜਬਾਹਾ ਅਤੇ ਬਰੀਵਾਲਾ ਵਿਖੇ ਖੁੱਲਣ ਜਾ ਰਹੇ ਹਨ। ਆਮ ਆਦਮੀ ਕਲੀਨਿਕਾਂ ਵਿੱਚ 38 ਤਰਾਂ ਦੇ ਲੈਬ ਟੈਸਟ ਵੀ ਮੁਫਤ ਕੀਤੇ ਜਾ ਰਹੇ ਹਨ ਅਤੇ 90 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਸਵੇਰੇ 9 ਵਜੇ ਤੋਂ ਦੁਪਿਹਰ 3 ਵਜੇ ਤੱਕ ਲੋਕਾਂ ਨੂੰ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੇ ਹਨ। ਇਸ ਮੌਕੇ ਡਾ. ਬੰਦਨਾ ਬਾਂਸਲ ਡੀ.ਐੱਮ.ਸੀ, ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫਸਰ ਅਤੇ ਦਫਤਰ ਸਿਵਲ ਸਰਜਨ ਦੇ ਸਟਾਫ ਤੋਂ ਇਲਾਵਾ ਨਵ-ਨਿਯੁਕਤ ਸਟਾਫ ਹਾਜ਼ਿਰ ਸਨ।

Author: Malout Live

Back to top button