ਸਿਹਤ ਵਿਭਾਗ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਵਧੀਆ ਅਤੇ ਮਿਲਾਵਟ ਰਹਿਤ ਮਿਠਾਈਆਂ ਵੇਚਣ ਦੀ ਅਪੀਲ- ਡਾ. ਰੰਜੂ ਸਿੰਗਲਾ ਸਿਵਲ ਸਰਜਨ

ਮਲੋਟ: ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਤੰਦਰੁਸਤ ਰੱਖਣ ਅਤੇ ਚੰਗੀ ਸਿਹਤ ਦੀ ਕਾਮਨਾ ਲਈ ਡਾ. ਰੰਜੂ ਸਿੰਗਲਾ, ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਸਮੇਂ-ਸਮੇਂ ਤੇ ਆਮ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਡਾ. ਰੰਜੂ ਸਿੰਗਲਾ ਸਿਵਲ ਸਰਜਨ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਇਸ ਵਾਰ ਪ੍ਰਦੂਸ਼ਨ ਰਹਿਤ ਅਤੇ ਪਟਾਖਿਆਂ ਤੋਂ ਰਹਿਤ ਦਿਵਾਲੀ ਮਨਾਉਣ ਦੀ ਅਪੀਲ ਕੀਤੀ ਹੈ। ਡਾ. ਰੰਜੂ ਸਿੰਗਲਾ ਨੇ ਕਿਹਾ ਕਿ ਤਿਉਹਾਰ ਦੇ ਮੌਕੇ ਲੋਕਾਂ ਨੂੰ ਸ਼ੁੱਧ ਘਰ ਦਾ ਖਾਣਾ, ਘਰ ਦੀਆਂ ਬਣੀਆਂ ਮਿਠਾਈਆਂ ਅਤੇ ਫ਼ਲ ਖਾਣੇ ਚਾਹੀਦੇ ਹਨ। ਉਨ੍ਹਾਂ ਮਠਿਆਈ ਵਿਕ੍ਰੇਤਾਵਾਂ ਨੂੰ ਸਾਫ਼-ਸੁਥਰੀਆਂ ਅਤੇ ਮਿਲਾਵਟ ਰਹਿਤ ਮਿਠਾਈਆਂ ਵੇਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਦਿਵਾਲੀ ਮੌਕੇ ਮਿਠਾਈਆਂ ਦੀਆਂ ਦੁਕਾਨਾਂ ਦੀ ਵਿਸ਼ੇਸ਼ ਤੌਰ 'ਤੇ ਜਾਂਚ ਕੀਤੀ ਜਾਵੇਗੀ

ਅਤੇ ਜਿੱਥੇ ਕਿਤੇ ਵੀ ਕੋਈ ਮਿਲਾਵਟ ਜਾਂ ਨਕਲੀ ਮਿਠਾਈਆਂ ਦਾ ਸ਼ੱਕ ਹੋਵੇਗਾ ਤਾਂ ਉਸਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾਣਗੇ। ਉਨ੍ਹਾਂ ਕਿਹਾ ਕੇ ਮਿਲਵਾਟਖੋਰਾਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜੋ ਲੋਕਾਂ ਨੂੰ ਸ਼ੁੱਧ ਅਤੇ ਸਾਫ-ਸੁਥਰੀਆਂ ਖਾਣ ਵਾਲੀਆਂ ਵਸਤੂਆਂ ਮਿਲ ਸਕਣ। ਉਨ੍ਹਾਂ ਕਿਹਾ ਕਿ ਪਟਾਖਿਆਂ ਨਾਲ ਅੱਖਾਂ ਦੀਆਂ ਘਟਨਾਵਾਂ ਵੱਧਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਵੱਡਿਆਂ ਦੀ ਨਿਗਰਾਨੀ ਅਤੇ ਅੱਖਾਂ ਤੋਂ ਦੂਰ ਰੱਖ ਕੇ ਹੀ ਪਟਾਖੇ ਚਲਾਓ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਦਿਵਾਲੀ ਸਮੇਂ ਸਿਹਤ ਪ੍ਰਤੀ ਕੋਈ ਵੀ ਮੁਸ਼ਕਿਲ ਆਵੇ ਤਾਂ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਖੇ ਸੰਪਰਕ ਕੀਤਾ ਜਾਵੇ। ਇਸ ਦੌਰਾਨ ਸਿਹਤ ਵਿਭਾਗ ਵੱਲੋਂ ਮਾਹਿਰ ਡਾਕਟਰਾਂ ਦੀ ਟੀਮਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ। ਇਸ ਮੌਕੇ ਡਾ. ਕਿਰਨਦੀਪ ਕੌਰ, ਡਾ. ਰਸ਼ਮੀ ਚਾਵਲਾ, ਸੁਖਮੰਦਰ ਸਿੰਘ, ਗੁਰਚਰਨ ਸਿੰਘ ਹਾਜ਼ਿਰ ਸਨ। Author: Malout Live