Malout News

ਜ਼ਿਲ੍ਹਾ ਓਪਨ ਰਾਈਫਲ ਨਿਸ਼ਾਨੇਬਾਜ਼ੀ ਮੁਕਾਬਲੇ ਵਿੱਚ ਐਪਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਨੇ ਕਾਂਸੀ ਦਾ ਮੈਡਲ ਪ੍ਰਾਪਤ ਕੀਤਾ

ਮਲੋਟ:- ਜ਼ਿਲ੍ਹਾ ਪੱਧਰ ਦੀ ਓਪਨ ਰਾਈਫਲ ਨਿਸ਼ਾਨੇਬਾਜ਼ੀ ਮੁਕਾਬਲੇ ਦਾ ਆਯੋਜਨ ਦਸ਼ਮੇਸ਼ ਗਰਲਜ਼ ਕਾਲਜ, ਜ਼ਿਲ੍ਹਾ ਰਾਈਫਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਸੀ। ਇਸ ਮੁਕਾਬਲੇ ਵਿਚ ਐਪਲ ਇੰਟਰਨੈਸ਼ਨਲ ਸਕੂਲ ਦੀ 12 ਵੀਂ ਕਲਾਸ ਦੇ ਸੁਖਦੀਪ ਕੁਮਾਰ ਬਾਂਸਲ ਨੇ ਕਾਂਸੇ ਦਾ ਤਗਮਾ ਜਿੱਤਿਆ। ਸੁਖਦੀਪ ਕੁਮਾਰ ਨੇ ਕਾਂਸੇ ਦਾ ਤਗਮਾ ਹਾਸਿਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ। ਇਸ ‘ਤੇ ਉਪਲੱਬਧੀ ਪ੍ਰਬੰਧ ਨਿਰਦੇਸ਼ਕ ਸ. ​​ਹਰਪ੍ਰੀਤ ਸਿੰਘ ਪਰਮਾਰ, ਵਾਈਸ ਪ੍ਰਿੰਸੀਪਲ ਸ਼੍ਰੀਮਤੀ ਵਰਿੰਦਰ ਕੌਰ ਅਤੇ ਸਾਰੇ ਸਟਾਫ਼ ਮੈਂਬਰ ਨੇ ਵਿਦਿਆਰਥੀ ਅਤੇ ਉਸਦੇ ਮਾਪਿਆਂ ਨੂੰ ਵਧਾਈ ਦਿੱਤੀ।

Leave a Reply

Your email address will not be published. Required fields are marked *

Back to top button