District NewsMalout News

ਥਾਣਾ ਸਦਰ ਮਲੋਟ ਵਿਖੇ ਮੁੱਖ ਅਫਸਰ ਵਜੋਂ ਸੇਵਾਵਾਂ ਨਿਭਾ ਰਹੇ ਐੱਸ.ਐੱਚ.ਓ ਸ. ਗੁਰਮੀਤ ਸਿੰਘ ਨੂੰ ਡੀ.ਜੀ.ਪੀ ਡਿਸਕ ਨਾਲ ਕੀਤਾ ਸਨਮਾਨਿਤ

ਮਲੋਟ: ਜਿਲ੍ਹਾ ਬਠਿੰਡਾ ਅਧੀਨ ਪੈਂਦੇ ਥਾਣਾ ਤਲਵੰਡੀ ਸਾਬੋ ਵਿਖੇ ਬਤੌਰ ਐੱਸ.ਐੱਚ.ਓ ਦੀਆਂ ਸੇਵਾਵਾਂ ਨਿਭਾ ਚੁੱਕੇ ਸ. ਗੁਰਮੀਤ ਸਿੰਘ ਨੂੰ ਬਠਿੰਡਾ ਦੇ ਮਾਨਯੋਗ ਐੱਸ.ਐੱਸ.ਪੀ ਹਰਮਨਬੀਰ ਸਿੰਘ ਗਿੱਲ ਜੀ ਵੱਲੋਂ ਉਨ੍ਹਾਂ ਨੂੰ ਵਧੀਆ ਡਿਊਟੀ ਅਤੇ ਵਧੀਆ ਕਾਰਜਸ਼ੈਲੀ ਦੇ ਲਈ ਡੀ.ਜੀ.ਪੀ ਡਿਸਕ ਲਗਾ ਕੇ

ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਐੱਸ.ਐੱਚ.ਓ ਗੁਰਮੀਤ ਸਿੰਘ ਨੇ ਭਵਿੱਖ ਵਿੱਚ ਇਸੇ ਤਰ੍ਹਾਂ ਇਮਾਨਦਾਰੀ ਅਤੇ ਲਗਨ ਨਾਲ ਡਿਊਟੀ ਕਰਨ ਦਾ ਅਹਿਦ ਲਿਆ। ਮੌਜੂਦਾ ਸਮੇਂ ਵਿੱਚ ਐੱਸ.ਐੱਚ.ਓ ਸ. ਗੁਰਮੀਤ ਸਿੰਘ ਥਾਣਾ ਸਦਰ ਮਲੋਟ ਵਿਖੇ ਮੁੱਖ ਅਫਸਰ ਵਜੋਂ ਸੇਵਾਵਾਂ ਨਿਭਾ ਰਹੇ ਹਨ।

Author: Malout Live

Back to top button