ਬਿਕਰਮ ਸਿੰਘ ਮਜੀਠੀਆ ਨੇ ਕੀਤਾ ਮੋਹਾਲੀ ਅਦਾਲਤ ਵੱਲ ਰੁਖ, ਜਮਾਨਤ ਲਈ ਅਰਜੀ ਕੀਤੀ ਦਾਖਿਲ
ਮਲੋਟ:- ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਦਰਜ ਨਸ਼ਿਆਂ ਦੇ ਮਾਮਲੇ ਵਿੱਚ ਜ਼ਮਾਨਤ ਹਾਸਿਲ ਕਰਨ ਲਈ ਮੋਹਾਲੀ ਦੀ ਅਦਾਲਤ ਵਿੱਚ ਅਰਜੀ ਦਾਇਰ ਕੀਤੀ। ਆਪਣੀ ਅਰਜ਼ੀ ਵਿਚ ਮਜੀਠੀਆ ਨੇ ਕਿਹਾ ਹੈ ਕਿ ਉਹਨਾਂ ਦੇ ਖਿਲਾਫ ਪੁਲਿਸ ਕੋਲ ਕੋਈ ਸਬੂਤ ਨਹੀਂ ਹੈ, ਇਸ ਲਈ ਉਹਨਾਂ ਨੁੰ ਜ਼ਮਾਨਤ ਦਿੱਤੀ ਜਾਵੇ। ਉਹਨਾਂ ਇਹ ਵੀ ਕਿਹਾ ਹੈ ਕਿ ਉਹਨਾਂ ਖਿਲਾਫ ਐਫ.ਆਈ.ਆਰ ਚੋਣਾਂ ਨੂੰ ਵੇਖਦਿਆਂ ਦਰਜ ਕੀਤੀ ਗਈ ਹੈ। ਅਰਜ਼ੀ ਉਹਨਾਂ ਦੇ ਵਕੀਲਾਂ ਵੱਲੋਂ ਦਾਇਰ ਕੀਤੀ ਗਈ ਹੈ।