ਸਿਹਤ ਵਿਭਾਗ ਵੱਲੋਂ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਆਮ ਆਦਮੀ ਕਲੀਨਿਕਾਂ ਲਈ 3 ਹੋਰ ਡਾਕਟਰਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ। ਇਸ ਸੰਬੰਧ ਵਿੱਚ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐੱਸ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਆਮ ਆਦਮੀ ਕਲੀਨਿਕਾਂ ਲਈ 3 ਹੋਰ ਨਵੇਂ ਡਾਕਟਰ ਭਰਤੀ ਕੀਤੇ ਗਏ ਹਨ। ਇਨ੍ਹਾਂ ਨਵੇਂ ਭਰਤੀ ਕੀਤੇ ਗਏ ਡਾਕਟਰਾਂ ਨੂੰ ਡਾ. ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਨਿਯੁਕਤੀ ਪੱਤਰ ਸੌਂਪੇ ਗਏ ਅਤੇ ਉਨ੍ਹਾਂ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਨਾ ਦਿੱਤੀ।

ਇਸ ਮੌਕੇ ਉਨ੍ਹਾਂ ਡਾਕਟਰਾਂ ਨੂੰ ਆਮ ਲੋਕਾਂ ਨਾਲ ਵਧੀਆ ਵਿਵਹਾਰ ਕਰਨ, ਪੂਰਾ ਸਮਾਂ ਡਿਊਟੀ ਕਰਨ ਅਤੇ ਵਧੀਆ ਇਲਾਜ ਕਰਨ ਲਈ ਕਿਹਾ ਤਾਂ ਜੋ ਆਮ ਲੋਕ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 22 ਆਮ ਆਦਮੀ ਕਲੀਨਿਕ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ। ਇਸ ਮੌਕੇ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ ਡਾ. ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਬੰਦਨਾ ਬਾਂਸਲ ਡੀ.ਐਮ.ਸੀ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫ਼ਸਰ, ਭੁਪਿੰਦਰ ਸਿੰਘ ਸਟੈਨੋ, ਲੱਕੀ ਕੁਮਾਰ ਕਲਰਕ ਅਤੇ ਨਵ-ਨਿਯੁਕਤ ਡਾਕਟਰ ਡਾ. ਵਿਕਰਮ ਸਿੰਘ, ਡਾ. ਯੋਗਾਂਤਰ ਉਪਵੇਜਾ ਅਤੇ ਡਾ. ਅਮਰਦੀਪ ਕੌਰ ਹਾਜ਼ਿਰ ਸਨ। Author : Malout Live