ਜਿਲ੍ਹੇ ਵਿੱਚ ਸਾਫ ਸੁਥਰੀਆਂ ਅਤੇ ਸ਼ੁੱਧ ਖਾਣ ਪੀਣ ਦੀਆਂ ਵਸਤੂਆਂ ਉਪਲੱਬਧ ਕਰਵਾਉਣ ਲਈ ਕੀਤੇ ਜਾ ਰਹੇ ਹਨ ਯੋਗ ਉਪਰਾਲੇ- ਡਾ.ਨਵਜੋਤ ਕੌਰ ਸਿਵਲ ਸਰਜਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਜਿਸ ਤਹਿਤ ਸ਼੍ਰੀ ਅਭਿਨਵ ਤ੍ਰਿਖਾ ਆਈ.ਏ.ਐੱਸ ਮਾਨਯੋਗ ਕਮਿਸ਼ਨਰ ਫੂਡ ਸੇਫਟੀ ਪੰਜਾਬ ਦੀਆਂ ਹਦਾਇਤਾਂ ਤੇ ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਜਿਲ੍ਹਾ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੁਪਾਣਾ ਅਤੇ ਸਬਜੀ ਮੰਡੀ ਗਿੱਦੜਬਾਹਾ ਨੂੰ ਪੰਜਾਬ ਸਰਕਾਰ ਵੱਲੋਂ ਫੂਡ ਸੇਫਟੀ ਅਧੀਨ ਈਟ ਰਾਈਟ ਕੰਪਲੈਕਸ ਐਲਾਨਿਆ ਗਿਆ ਹੈ। ਇਨ੍ਹਾਂ ਸੰਸਥਾਵਾਂ ਦੇ ਇੰਚਾਰਜਾਂ ਨੂੰ ਡਾ. ਨਯਨ ਪੀ.ਸੀ.ਐੱਸ ਏ.ਡੀ.ਸੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸਰਟੀਫਿਕੇਟ ਦਿੱਤੇ ਗਏ।
ਉਨ੍ਹਾਂ ਦੱਸਿਆ ਕਿ ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ ਸ਼੍ਰੀ ਮੁਕਤਸਰ ਸਾਹਿਬ ਅਤੇ ਦਫਤਰ ਸਿਵਲ ਸਰਜਨ ਦੀ ਫੂਡ ਸੇਫਟੀ ਟੀਮ ਵੱਲੋਂ ਅੱਜ ਸ਼੍ਰੀ ਮੁਕਤਸਰ ਸਾਹਿਬ, ਪਿੰਡ ਰੁਪਾਣਾ ਅਤੇ ਗਿੱਦੜਬਾਹਾ ਦੀਆਂ ਵੱਖ-ਵੱਖ ਦੁਕਾਨਾਂ ਦੀ ਜਾਂਚ ਕੀਤੀ ਗਈ ਅਤੇ ਖਾਣ ਪੀਣ ਵਾਲੀਆਂ ਸ਼ੱਕੀ ਵਸਤੂਆਂ ਦੇ 6 ਸੈਂਪਲ ਇਕੱਤਰ ਕੀਤੇ ਗਏ ਅਤੇ ਜਾਂਚ ਲਈ ਭੇਜੇ ਗਏ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਲੋਕਾਂ ਨੂੰ ਸਾਫ ਸੁਥਰੀਆਂ ਅਤੇ ਸ਼ੁੱਧ ਖਾਣ ਪੀਣ ਵਾਲੀਆਂ ਵਸਤੂਆਂ ਉਪਲੱਬਧ ਕਰਵਾਉਣ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਖਾਣ ਪੀਣ ਵਾਲੀਆਂ ਵਸਤੂਆਂ ਵੇਚਣ ਵਾਲੀਆਂ ਦੁਕਾਨਾਂ ਦੀ ਫੂਡ ਸੇਫਟੀ ਟੀਮ ਵੱਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਵਸਤੂਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾ ਰਹੇ ਹਨ। ਇਸ ਮੌਕੇ ਸ਼੍ਰੀ ਹਰਵਿੰਦਰ ਸਿੰਘ ਫੂਡ ਸੇਫਟੀ ਅਫਸਰ ਅਤੇ ਉਨ੍ਹਾਂ ਦੀ ਟੀਮ ਹਾਜਰ ਸਨ। Author: Malout Live