ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵੱਲੋਂ ਫਲੈਗ ਲਗਾ ਕੇ ਮਨਾਇਆ ਗਿਆ ਆਰਮਡ ਫੋਰਸਜ਼ ਫਲੈਗ ਡੇ

ਸ਼੍ਰੀ ਮੁਕਤਸਰ ਸਾਹਿਬ:-  ਆਰਮਡ ਫੋਰਸਜ਼ ਫਲੈਗ ਡੇ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪਵਿੱਤਰ ਢੰਗ ਨਾਲ ਫਲੈਗ ਲਗਾ ਕੇ ਮਨਾਇਆ ਗਿਆ। ਇਸ ਦੌਰਾਨ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਸਟਾਫ਼ ਮੈਂਬਰਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਜਾ ਕੇ ਸਮੂਹ ਸਟਾਫ਼ ਦੇ ਫਲੈਗ ਲਗਾ ਕੇ ਦਾਨ ਰਾਸ਼ੀ ਇਕੱਤਰ ਕੀਤੀ। ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਫਲੈਗ ਡੇ ਫੰਡ ਪੇਟੀ ਵਿੱਚ ਦਾਨ ਪਾ ਕੇ ਦਾਨ ਇਕੱਤਰ ਕਰਨ ਦੀ ਰਸਮੀ ਸ਼ੁਰੂਆਤ ਕੀਤੀ ਅਤੇ ਇਸ ਫਲੈਗ ਡੇ ਦੇ ਪਵਿੱਤਰ ਦਿਹਾੜੇ ਦੀ ਮਹੱਤਤਾ ਬਾਰੇ ਦੱਸਦਿਆਂ ਉਹਨਾਂ ਕਿਹਾ ਕਿ ਸਾਡੀਆਂ ਸੈਨਾਵਾਂ ਵੱਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਇਹਨਾਂ ਸਮਾਗਮਾਂ ਦੌਰਾਨ ਵੱਧ ਤੋਂ ਵੱਧ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਸਮਾਗਮ ਦੌਰਾਨ ਦਫ਼ਤਰ ਦੇ ਸਮੂਹ ਸਟਾਫ਼ ਵੱਲੋਂ ਦਾਨ ਪੇਟੀ ਵਿੱਚ ਦਾਨ ਪਾਇਆ ਗਿਆ। ਇਸ ਮੌਕੇ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਮੁਕਤਸਰ ਸਾਹਿਬ ਅਤੇ ਸਮੂਹ ਸਟਾਫ਼ ਮੈਂਬਰ ਮੌਜੂਦ ਸਨ। Author: Malout Live