ਫੌਜ ਦੀਆਂ ਭਰਤੀਆਂ ਰੈਲੀਆਂ ਦੇ ਲਿਖਤੀ ਪੇਪਰ ਦੀ ਤਿਆਰੀ ਲਈ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਦਿੱਤੀ ਜਾ ਰਹੀ ਮੁਫ਼ਤ ਸਿਖਲਾਈ

ਮਲੋਟ: ਸ਼੍ਰੀ ਦਵਿੰਦਰ ਪਾਲ ਸਿੰਘ ਕੈਂਪ ਇੰਚਾਰਜ ਸੀ-ਪਾਈਟ ਕੈਂਪ, ਹਕੂਮਤ ਸਿੰਘ (ਫਿਰੋਜ਼ਪੁਰ) ਨੇ ਇਹ ਜਾਣਕਾਰੀ ਦਿੰਦਿਆ ਦੱਸਿਆ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਫੌਜ ਦੀਆਂ ਭਰਤੀਆਂ ਰੈਲੀਆਂ ਦਾ ਲਿਖਤੀ ਪੇਪਰ 17 ਅਪ੍ਰੈਲ 2023 ਨੂੰ ਹੋ ਰਿਹਾ ਹੈ। ਉਹਨਾਂ ਅੱਗੇ ਦੱਸਿਆ ਕਿ ਲਿਖਤੀ ਪੇਪਰ ਦੀ ਤਿਆਰੀ ਕੰਪਿਊਟਰ ਤੇ ਕਰਵਾਈ ਜਾ ਰਹੀ ਹੈ। ਲਿਖਤੀ ਪੇਪਰ ਦੀ ਆਨਲਾਈਨ ਰਜਿਸਟਰੇਸ਼ਨ 15 ਮਾਰਚ 2023 ਤੱਕ joinindianarmy.nic.in ਤੇ ਕਰਵਾਈ ਜਾ ਸਕਦੀ ਹੈ। ਸ਼੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਾਜਿਲਕਾ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕ ਜੋ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ ਜਲਦੀ ਤੋਂ ਜਲਦੀ ਸਵੇਰੇ 11:00 ਵਜੇ ਤੱਕ ਸੀ-ਪਾਈਟ ਕੈਪ, ਹਕੂਮਤ ਵਾਲਾ ਵਿਖੇ ਜਰੂਰੀ ਦਸਤਾਵੇਜ਼ ਲੈ ਕੇ ਰਿਪੋਰਟ ਕਰ ਸਕਦੇ ਹਨ। ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇੱਕ ਕਾਪੀ, ਦੱਸਵੀਂ ਦਾ ਅਸਲ ਸਰਟੀਫਿਕੇਟ, ਦੱਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ-ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਯੁਵਕ ਦੀ ਉਮਰ ਸਾਢੇ 17 ਸਾਲ ਤੋਂ 21 ਸਾਲ ਤੱਕ ਹੋਵੇ। ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ। ਯੁਵਕ ਘੱਟੋ-ਘੱਟ 10ਵੀਂ 45%ਅੰਕਾਂ ਨਾਲ ਪਾਸ ਹੋਵੇ ਜਾਂ 10+2 ਪਾਸ ਹੋਵੇ। ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400 ਰੁ: ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ ਯੁਵਕ ਮੋਬਾਇਲ ਨੰਬਰ 83601-63527 ਅਤੇ 94638-31615 ਤੇ ਸੰਪਰਕ ਕਰ ਸਕਦੇ ਹਨ। Author: Malout Live