ਸਿਹਤ ਵਿਭਾਗ ਵੱਲੋਂ ਵਿਸ਼ਵ ਟੀਕਾਕਰਨ ਹਫ਼ਤੇ ਦੇ ਸੰਬੰਧ ਵਿੱਚ ਆਦੇਸ਼ ਕਾਲਜ ਆਫ ਨਰਸਿੰਗ ਵਿਖੇ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਆਦੇਸ਼ ਨਰਸਿੰਗ ਕਾਲਜ ਦੇ ਸਹਿਯੋਗ ਨਾਲ ਚੱਲ ਰਹੇ ਵਿਸ਼ਵ ਟੀਕਾਕਰਨ ਹਫ਼ਤੇ ਦੇ ਸੰਬੰਧ ਵਿੱਚ ਟੀਕਾਕਰਨ ਸੰਬੰਧੀ ਜਾਗਰੂਕ ਕਰਨ ਲਈ ਸਿੱਖਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਉਣ ਸੰਬੰਧੀ ਸਮਾਗਮ ਕੀਤਾ ਗਿਆ।ਇਸ ਮੌਕੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਸਿੱਖਿਆਰਥੀਆਂ ਨੂੰ ਇਨਾਮ ਦਿੱਤੇ ਗਏ ਅਤੇ ਇਸ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਸਿੱਖਿਆਰਥੀਆਂ ਨੂੰ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ।ਇਸ ਮੌਕੇ ਡਾ. ਨਵਜੋਤ ਕੌਰ ਸਿਵਲ ਸਰਜਨ ਨੇ ਕਿਹਾ ਕਿ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਜਾਨਲੇਵਾ ਬਿਮਾਰੀਆਂ ਤੋਂ ਸੁਰੱਖਿਅਤ ਕਰਨ ਲਈ ਮੁਕੰਮਲ ਟੀਕਾਕਰਨ ਕਰਵਾਉਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਪ੍ਰੈਲ ਦਾ ਆਖਰੀ ਹਫ਼ਤਾ ਹਰ ਸਾਲ ਵਿਸ਼ਵ ਟੀਕਾਕਰਨ ਹਫ਼ਤੇ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਸਿਹਤ ਵਿਭਾਗ ਵੱਲੋਂ ਰੁਟੀਨ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਰੂਟੀਨ ਟੀਕਾਕਰਨ ਦੌਰਾਨ ਵਾਂਝੇ ਰਹਿ ਗਏ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਨ ਲਈ ਸਿਹਤ ਵਿਭਾਗ ਵੱਲੋਂ 24 ਅਪ੍ਰੈਲ ਤੋਂ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ।
ਇਸ ਮੌਕੇ ਡਾ. ਪਵਨ ਮਿੱਤਲ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਕਿਹਾ ਕਿ ਇਸ ਹਫ਼ਤੇ ਦੌਰਾਨ ਗਰਭਵਤੀ ਮਾਵਾਂ ਅਤੇ ਪੰਜ ਸਾਲ ਤੱਕ ਦੇ ਜਿਹੜੇ ਬੱਚੇ ਕਿਸੇ ਕਾਰਣ ਟੀਕਾਕਰਣ ਤੋਂ ਵਾਂਝੇ ਰਹਿ ਗਏ ਜਾਂ ਫਿਰ ਅਧੂਰਾ ਟੀਕਾਕਰਣ ਹੋਇਆ ਹੈ, ਉਹਨਾਂ ਦਾ ਵਿਸ਼ੇਸ਼ ਕੈਂਪਾਂ ਰਾਹੀਂ ਟੀਕਾਕਰਣ ਕੀਤਾ ਜਾ ਰਿਹਾ ਹੈ ਅਤੇ ਇਸ ਹਫ਼ਤੇ ਦੌਰਾਨ ਰੁਟੀਨ ਟੀਕਾਕਰਣ ਤੋਂ ਛੁੱਟ ਗਏ ਏਰੀਏ, ਦਾਣਾ ਮੰਡੀਆਂ, ਹਾਈ ਰਿਸਕ ਏਰੀਏ, ਸਲੱਮ ਏਰੀਏ, ਮਾਈਗ੍ਰੇਟਰੀ ਆਬਾਦੀ, ਝੁੰਗੀਆਂ ਝੌਂਪੜੀਆਂ, ਭੱਠੇ, ਖਾਲੀ ਸਬ-ਸੈਂਟਰ ਜਿੱਥੇ 2 ਜਾਂ 3 ਨਿਯਮਿਤ ਟੀਕਾਕਰਣ ਸ਼ੈਸ਼ਨ ਨਾ ਹੋਏ ਹੋਣ, ਪਹੁੰਚ ਤੋਂ ਦੂਰ ਆਬਾਦੀ, ਆਉਟਬ੍ਰੇਕ ਵਾਲੀ ਆਬਾਦੀ ਅਤੇ ਹੋਰ ਮੁਸ਼ਕਿਲ ਏਰੀਏ ਕਵਰ ਕੀਤੇ ਜਾਣਗੇ। ਇਸ ਮੌਕੇ ਸ੍ਰੀਮਤੀ ਜਸਵੀਰ ਕੌਰ ਪ੍ਰਿੰਸੀਪਲ ਡਾਇਰੈਕਟਰ ਆਦੇਸ਼ ਨਰਸਿੰਗ ਕਾਲਜ ਸ੍ਰੀ ਮੁਕਤਸਰ ਸਾਹਿਬ ਨੇ ਸਿਹਤ ਵਿਭਾਗ ਦਾ ਆਦੇਸ਼ ਨਰਸਿੰਗ ਕਾਲਜ ਵਿੱਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਡਾ. ਪਵਨ ਮਿੱਤਲ ਜ਼ਿਲ੍ਹਾ ਟੀਕਾਕਰਨ ਅਫ਼ਸਰ, ਜਸਵੀਰ ਕੌਰ ਪ੍ਰਿੰਸੀਪਲ ਡਾਇਰੈਕਟਰ ਆਦੇਸ਼ ਕਾਲਜ, ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਲਾਲ ਚੰਦ ਜ਼ਿਲ੍ਹਾ ਹੈੱਲਥ ਇੰਸਪੈਕਟਰ, ਭੁਪਿੰਦਰ ਸਿੰਘ ਸਟੈਨੋ, ਮਰਿੰਦਰਪਾਲ ਕੌਰ ਵਾਇਸ ਪ੍ਰਿੰਸੀਪਲ, ਹਰਪ੍ਰੀਤ ਕੌਰ ਸਹਾਇਕ ਪ੍ਰੋਫੈਸਰ, ਸਰਵਨ ਕੌਰ ਚੀਫ ਅਕੈਡਮਿਕ ਅਫ਼ਸਰ, ਮਿਸ ਬੈਰੀ ਲੈਕਚਰਾਰ, ਆਦੇਸ਼ ਨਰਸਿੰਗ ਕਾਲਜ ਸ੍ਰੀ ਮੁਕਤਸਰ ਸਾਹਿਬ ਦਾ ਸਟਾਫ਼ ਅਤੇ ਸਿੱਖਿਆਰਥੀ ਹਾਜ਼ਿਰ ਸਨ। Author : Malout Live