India News
ਅਰਵਿੰਦ ਕੇਜਰੀਵਾਲ ਨੂੰ ਚੁਣਿਆ ਵਿਧਾਇਕ ਦਲ ਦਾ ਨੇਤਾ
ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕਾਂ ਦੀ ਮੀਟਿੰਗ ‘ਚ ਅਰਵਿੰਦ ਕੇਜਰੀਵਾਲ ਨੂੰ ਵਿਧਾਇਕ ਦਲ ਨੇਤਾ ਚੁਣਿਆ ਗਿਆ ਹੈ। ਇਸ ਮੀਟਿੰਗ ‘ਚ ਮਨੀਸ਼ ਸਿਸੋਦੀਆ ਨੇ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਬਣਾਏ ਜਾਣ ਦਾ ਪ੍ਰਸਤਾਵ ਰੱਖਿਆ ਸੀ,ਜਿਸ ਤੋਂ ਬਾਅਦ ਸਾਰਿਆਂ ਦੀ ਸਹਮਿਤੀ ਨਾਲ ਕੇਜਰੀਵਾਲ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਹੈ।
ਇਸ ਮਗਰੋਂ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਅਰਵਿੰਦ ਕੇਜਰੀਵਾਲ 16 ਫਰਵਰੀ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ। ਉਨ੍ਹਾਂ ਕਿਹਾ ਕਿ ਸਹੁੰ ਚੁੱਕ ਸਮਾਗਮ ਰਾਮਲੀਲਾ ਮੈਦਾਨ ‘ਚ ਸਵੇਰੇ 10 ਵਜੇ ਸ਼ੁਰੂ ਹੋਵੇਗਾ। ਅਰਵਿੰਦ ਕੇਜਰੀਵਾਲ ਉਪਰਾਜਪਾਲ ਅਨਿਲ ਬੈਜਲ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ। ਇੱਥੇ 16 ਫਰਵਰੀ ਨੂੰ ਹੋਣ ਵਾਲੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਚਰਚਾ ਦੀ ਸੰਭਾਵਨਾ ਹੈ।ਇਸ ਨਾਲ ਆਮ ਆਦਮੀ ਪਾਰਟੀ ਦੇ ਸਾਰੇ ਨਵੇਂ ਚੁਣੇ ਗਏ 62 ਵਿਧਾਇਕਾਂ ਦੀ ਮੀਟਿੰਗ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਖ਼ਤਮ ਹੋ ਗਈ ਹੈ।