ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਮਲੋਟ ਪੁਲਿਸ ਵੱਲੋਂ 4 ਵਿਅਕਤੀਆ ਨੂੰ 300 ਨਸ਼ੀਲੀਆਂ ਗੋਲੀਆਂ ਅਤੇ 5 ਕਿੱਲੋ ਪੋਸਤ ਸਮੇਤ ਕੀਤਾ ਗ੍ਰਿਫ਼ਤਾਰ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮਾਨਯੋਗ ਸ਼੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐੱਸ, ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹੇ ਅੰਦਰ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਮਲੋਟ ਪੁਲਿਸ ਵੱਲੋਂ 4 ਵਿਅਕਤੀਆਂ ਨੂੰ 300 ਨਸ਼ੀਲੀਆਂ ਗੋਲੀਆ ਅਤੇ 5 ਕਿੱਲੋ ਪੋਸਤ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਥਾਣਾ ਸਿਟੀ ਮਲੋਟ ਪੁਲਿਸ ਵੱਲੋਂ ਬ੍ਰਾਏ ਗਸ਼ਤ ਵਾ ਚੈਕਿੰਗ ਦੌਰਾਨ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਜਿਨ੍ਹਾਂ ਪਾਸੋਂ 300 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।
ਇਸ ਦੌਰਾਨ ਉਕਤ ਵਿਅਕਤੀਆਂ ਤੇ ਥਾਣਾ ਸਿਟੀ ਮਲੋਟ ਪੁਲਿਸ ਵੱਲੋਂ ਮੁਕੱਦਮਾ ਨੰਬਰ 228 ਮਿਤੀ 27-12-2023 ਅ/ਧ 22B/61/85 ਐੱਨ.ਡੀ.ਪੀ.ਐੱਸ ਐਕਟ ਤਹਿਤ ਦਰਜ਼ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸੇ ਤਰ੍ਹਾਂ ਹੀ ਥਾਣਾ ਸਿਟੀ ਮਲੋਟ ਵੱਲੋਂ ਬ੍ਰਾਏ ਗਸ਼ਤ ਵਾ ਚੈਕਿੰਗ ਦੌਰਾਨ ਬਲਦੇਵ ਸਿੰਘ ਪੁੱਤਰ ਮਹਿੰਦਰ ਸਿੰਘ ਅਤੇ ਲਖਵਿੰਦਰ ਪੁੱਤਰ ਬੋੜ ਸਿੰਘ ਵਾਸੀ ਪਿੰਡ ਫਤਿਹਪੁਰ ਮਨੀਆਵਾਲਾ ਨੂੰ 5 ਕਿੱਲੋ ਪੋਸਤ ਸਮੇਤ ਕਾਬੂ ਕੀਤਾ ਗਿਆ। ਜਿਸ ਤੇ ਉਕਤ ਦੋਸ਼ੀਆਂ ਤੇ ਥਾਣਾ ਸਿਟੀ ਮਲੋਟ ਪੁਲਿਸ ਵੱਲੋਂ ਮੁਕੱਦਮਾ ਦਰਜ਼ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। Author: Malout Live