ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਕੰਗਣਖੇੜਾ ਤੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨ ਦੀਦਾਰ ਲਈ ਬੱਸ ਨੂੰ ਕੀਤਾ ਰਵਾਨਾ

ਮਲੋਟ (ਲੰਬੀ): ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਨਵੇਂ ਸਾਲ ਦੇ ਸ਼ੁੱਭ ਦਿਹਾੜੇ ਮੌਕੇ ਪ੍ਰਮਾਤਮਾ ਦਾ ਓਟ ਆਸਾਰਾ ਲੈਣ ਲਈ ਵਿਧਾਨ ਸਭਾ ਲੰਬੀ ਦੇ ਪਿੰਡ ਕੰਗਣ ਖੇੜਾ ਤੋਂ ਤਖਤ ਸ਼੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਅਤੇ

ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਲਈ ਬੱਸ ਨੂੰ ਰਵਾਨਾ ਕੀਤਾ ਗਿਆ। ਜਿਕਰਯੋਗ ਹੈ ਕਿ ਇਹ ਯਾਤਰਾ ਸ.ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਦੇ ਯਤਨਾਂ ਸਦਕਾ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ। ਇਸ ਮੌਕੇ ਸ਼ਰਧਾਲੂਆਂ ਨੂੰ ਯਾਤਰਾ ਕਿੱਟ ਵੀ ਦਿੱਤੀ ਗਈ। Author: Malout Live