District NewsMalout News

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਸਲਾ ਜਮ੍ਹਾਂ ਕਰਵਾਉਣ ਲਈ ਸਕਰੀਨਿੰਗ ਕਮੇਟੀ ਦਾ ਕੀਤਾ ਗਠਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਹਰਪ੍ਰੀਤ ਸਿੰਘ ਸੂਦਨ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਹਥਿਆਰਧਾਰਕਾਂ ਦੇ ਹਥਿਆਰਾਂ ਨੂੰ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ। ਉਹਨਾਂ ਦੱਸਿਆ ਕਿ  ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਪੱਧਰ ਤੇ ਜਿਲ੍ਹਾ ਮੈਜਿਸਟਰੇਟ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਅਤੇ ਸੀਨੀਅਰ ਪੁਲਿਸ ਕਪਤਾਨ ਸ਼੍ਰੀ ਮੁਕਤਸਰ ਸਾਹਿਬ ਦੀ ਇੱਕ ਸਕਰੀਨਿੰਗ ਕਮੇਟੀ ਬਣੀ ਹੋਈ ਹੈ।

ਉਹਨਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੇ ਅਸਲਾ ਜਮ੍ਹਾਂ ਕਰਵਾਉਣ ਤੇ ਛੋਟ ਚਾਹੀਦੀ ਹੈ ਤਾਂ ਉਹ ਆਪਣਾ ਬਿਨ੍ਹੈ ਪੱਤਰ ਇਸ ਕਮੇਟੀ ਕੋਲ ਪੇਸ਼ ਕਰ ਸਕਦਾ ਹੈ। ਸੰਬੰਧਿਤ ਅਸਲਾ ਲਾਇਸੰਸੀ ਵਿਅਕਤੀ ਆਪਣਾ ਬਿਨ੍ਹੈ ਪੱਤਰ ਕਮਰਾ ਨੰਬਰ 27, ਅਸਲਾ ਸ਼ਾਖਾ, ਦਫ਼ਤਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਜਮ੍ਹਾਂ ਕਰਵਾ ਸਕਦਾ ਹੈ।

Author : Malout Live

Back to top button