ਅਸ਼ੀਰਵਾਦ ਸਕੀਮ ਤਹਿਤ ਯੋਗ ਲਾਭਪਾਤਰੀਆਂ ਨੂੰ 3.18 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ- ਡਿਪਟੀ ਕਮਿਸ਼ਨਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮੈਡਮ ਪਲਵੀ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ 51 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ, ਜਿਲ੍ਹੇ ਅੰਦਰ ਮਹੀਨਾ ਮਾਰਚ 2022 ਤੋਂ ਮਹੀਨਾ ਮਈ 2022 ਤੱਕ ਦੇ ਕੁੱਲ 624 ਲਾਭਪਾਤਰੀਆਂ ਨੂੰ ਅਦਾਇਗੀ ਸਿੱਧੇ ਤੌਰ ਤੇ ਡੀ.ਬੀ.ਟੀ ਮੋਡ ਰਾਹੀਂ ਉਹਨਾਂ ਦੇ ਨਿੱਜੀ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ। ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ਼੍ਰੀ ਗੁਰਮੀਤ ਸਿੰਘ ਬਰਾੜ ਅਨੁਸਾਰ

ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਅਤੇ ਪਾਰਦਰਸ਼ਤਾ ਵਧਾਉਣ ਲਈ ਉਕਤ ਸਕੀਮ ਤਹਿਤ ਅਪਲਾਈ ਕਰਨ ਲਈ ਸਰਕਾਰ ਵੱਲੋਂ ਆਨ ਲਾਈਨ ਪੋਰਟਲ (ਅਸ਼ੀਰਵਾਦ ਪੋਰਟਲ) ਸ਼ੁਰੂ ਕਰ ਦਿੱਤਾ ਗਿਆ ਹੈ ਅਤੇ 01 ਪਹਿਲੀ 2023 ਤੋਂ ਬਿਨੈਕਾਰ ਆਪਣੀ ਲੜਕੀ ਦੀ ਸ਼ਾਦੀ ਦੀ ਮਿਤੀ ਤੋਂ 1 ਮਹੀਨਾ ਪਹਿਲਾਂ ਅਤੇ 1 ਮਹੀਨਾ ਬਾਅਦ ਵਿੱਚ ਆਨ ਲਾਈਨ ਪੋਰਟਲ ਤੇ ਅਪਲਾਈ ਕਰ ਸਕਦੇ ਹਨ। ਕੋਈ ਵੀ ਬਿਨੈਕਾਰ ਆਫਲਾਈਨ ਫਾਈਲ ਨਹੀਂ ਭਰੇਗਾ, ਜਿਲ੍ਹੇ ਅੰਦਰ ਚਲ ਰਹੇ ਸੁਵਿਧਾ ਕੇਂਦਰਾਂ ਅਤੇ ਹੋਰ ਏਜੰਸੀਆਂ ਨੂੰ ਕਿਹਾ ਕਿ ਕਿਸੇ ਵੀ ਬਿਨੈਕਾਰ ਪਾਸੋਂ ਆਫ ਲਾਈਨ ਅਰਜ਼ੀਆਂ ਪ੍ਰਾਪਤ ਨਾ ਕੀਤੀਆਂ ਜਾਣ ਅਤੇ 01 ਅਪ੍ਰੈਲ 2023 ਤੋਂ ਸਿਰਫ਼ ਆਨ ਲਾਈਨ ਦਰਖਾਸਤਾਂ ਤੇ ਹੀ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ। Author: Malout Live