ਅਸ਼ਵਨੀ ਸ਼ਰਮਾ ਬਣੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ

ਜਲੰਧਰ:- ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਹੁਣ ਅਸ਼ਵਨੀ ਸ਼ਰਮਾ ਨੂੰ ਨਿਯੁਕਤ ਕੀਤਾ ਗਿਆ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਲੰਧਰ ਦੇ ਦੇਸ਼ ਭਗਤ ਹਾਲ ਵਿਚ ਆਪਣਾ ਅਹੁਦਾ ਗ੍ਰਹਿਣ ਕੀਤਾ ਹੈ। ਭਾਜਪਾ ਦੇ ਕੌਮੀ ਉਪ ਪ੍ਰਧਾਨ ਵਿਨੇ ਸਹਸਤਰਬੁੱਧੇ ਨੇ ਐਲਾਨ ਕੀਤਾ ਹੈ। ਅਸ਼ਵਨੀ ਸ਼ਰਮਾ ਦਾ ਕਾਰਜਕਾਲਅਗਲੇ 3 ਸਾਲਾਂ ਲਈ ਹੋਵੇਗਾ। ਅਸ਼ਵਨੀ ਸ਼ਰਮਾ ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ ਅਤੇ ਅਸ਼ਵਨੀ ਸ਼ਰਮਾ ਨੂੰ 10 ਸਾਲਾਂ ਬਾਅਦ ਦੂਜੀ ਵਾਰ ਪੰਜਾਬ ਭਾਜਪਾ ਦੀ ਕਮਾਨ ਮਿਲੀ ਹੈ। ਇਸ ਤੋਂ ਪਹਿਲਾਂ 2010 ‘ਚ ਅਸ਼ਵਨੀ ਸ਼ਰਮਾਪੰਜਾਬ ਭਾਜਪਾ ਦੇ ਪ੍ਰਧਾਨ ਚੁਣੇ ਗਏ ਸਨ। ਭਾਜਪਾ ਨੈਸ਼ਨਲ ਕੌਂਸਲ ਲਈ 13 ਲੋਕ ਸਭਾ ਹਲਕਿਆਂ ਦੇ 13 ਮੈਂਬਰਾਂ ਦਾ ਵੀ ਐਲਾਨ ਹੋਇਆ ਹੈ।ਇਸ ਮੌਕੇ ਭਾਜਪਾ ਦੇ ਕੌਮੀ ਉਪ ਪ੍ਰਧਾਨ ਵਿਨੇ ਸਹਸਤਰਬੁੱਧੇ , ਸੀਨੀਅਰ ਲੀਡਰ ਮਦਨ ਮੋਹਨ ਮਿੱਤਲ, ਮਨੋਰੰਜਨ ਕਾਲੀਆ, ਵਿਜੇ ਸਾਂਪਲਾ, ਸ਼ਵੇਤ ਮਲਿਕ, ਅਸ਼ਵਨੀ ਸ਼ਰਮਾ ਤੇ ਹੋਰ ਆਗੂ ਮੰਚ ਉੱਤੇ ਮੌਜੂਦ ਸਨ। ਇਸ ਦੌਰਾਨ ਸ਼ਵੇਤ ਮਲਿਕ ਨੇ ਅਸ਼ਵਨੀ ਸ਼ਰਮਾ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਨ ‘ਤੇ ਮੁਬਾਰਕਬਾਦ ਦਿੱਤੀ ਹੈ।