ਦਿਵਿਆਂਗ ਵਿਅਕਤੀਆਂ ਨੂੰ ਬਨਾਵਟੀ ਅੰਗ ਮੁਹੱਈਆ ਕਰਵਾਉਣ ਲਈ ਮਲੋਟ ਵਿਖੇ ਲਗਾਇਆ ਗਿਆ ਅਸੈਸਮੈਂਟ ਕੈਂਪ
ਮਲੋਟ: ਬੀਤੇ ਦਿਨੀਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਐਡਵਰਗੰਜ ਮਲੋਟ ਵਿਖੇ ਦਿਵਿਆਂਗ ਵਿਅਕਤੀਆਂ ਨੂੰ ਬਨਾਵਟੀ ਅੰਗ ਮੁਹੱਈਆ ਕਰਵਾਉਣ ਸੰਬੰਧੀ ਕਾਮਨ ਸਰਵਿਸ ਸੈਂਟਰ ਦੇ ਸਹਿਯੋਗ ਨਾਲ ਭਾਰਤੀਯ ਕਰਿਤ੍ਰਮ ਅੰਗ ਨਿਰਮਾਣ ਨਿਗਮ (ਅਲਿਮਕੋ) ਵੱਲੋਂ ਅਸੈਸਮੈਂਟ ਕੈਂਪ ਲਗਾਇਆ ਗਿਆ।
ਇਸ ਕੈਂਪ ਵਿੱਚ ਡਾ. ਬਲਜੀਤ ਕੌਰ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਇਸ ਕੈਂਪ ਵਿੱਚ 51 ਦਿਵਿਆਂਗ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਕਰਨ ਉਪਰੰਤ ਅਸੈਸਮੈਂਟ ਕੀਤੀ ਗਈ। ਇਹਨਾਂ 51 ਦਿਵਿਆਂਗ ਵਿਅਕਤੀਆਂ ਨੂੰ ਬਨਾਵਟੀ ਅੰਗ ਅਲਿਮਕੋ ਵੱਲੋਂ ਆਉਣ ਵਾਲੇ ਕੁੱਝ ਦਿਨਾਂ ਵਿੱਚ ਮੁਹੱਈਆ ਕਰਵਾ ਦਿੱਤੇ ਜਾਣਗੇ। ਇਸ ਕੈਂਪ ਵਿੱਚ ਜਗਦੇਵ ਸਿੰਘ ਖੁੱਡੀਆਂ ਐੱਮ.ਐੱਲ.ਏ ਹਲਕਾ ਲੰਬੀ, ਸ਼੍ਰੀਮਤੀ ਜਸਵੀਰ ਕੌਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਸ਼੍ਰੀ ਵਿਸ਼ਾਲ ਗਰੋਵਰ ਜ਼ਿਲ੍ਹਾ ਕੋਆਰਡੀਨੇਟਰ ਕਾਮਨ ਸਰਵਿਸ ਸੈਂਟਰ, ਸ਼੍ਰੀ ਰਮੇਸ਼ ਕੁਮਾਰ ਅਤੇ ਅਲਿਮਕੋ ਟੀਮ ਆਦਿ ਹਾਜ਼ਿਰ ਹੋਏ। Author: Malout Live