ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਲੈਣ ਲਈ ਦਿੱਤੀ ਗਈ ਸਹਾਇਤਾ ਰਾਸ਼ੀ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਬਿਨ੍ਹਾਂ ਕਿਸੇ ਵੀ ਤਰ੍ਹਾਂ ਦੇ ਭੇਦ ਭਾਵ ਤੋਂ ਮਨੁੱਖਤਾ ਦੀ ਸੇਵਾ ਕੀਤੀ ਜਾ ਰਹੀ ਹੈ। ਇਸ ਸੇਵਾ ਦੌਰਾਨ ਸਿਰਫ਼ ਖੂਨ ਦਾ ਰੰਗ ਲਾਲ ਦੇਖਿਆ ਜਾਂਦਾ ਹੈ ਨਾ ਕਿ ਧਰਮ, ਜਾਤ, ਨਸਲ ਅਤੇ ਦੇਸ਼। ਇਸ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਬਹੁਤ ਹੀ ਗਰੀਬ ਦਵਾਈਆਂ ਖਰੀਦਣ ਤੋਂ ਅਸਮੱਰਥ ਮਰੀਜ਼ਾਂ ਨੂੰ ਦਵਾਈਆਂ ਲੈਣ ਲਈ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਗਰੀਬ 15 ਮਰੀਜ਼ ਜੋ ਵੱਖ-ਵੱਖ ਬਿਮਾਰੀਆਂ ਤੋਂ ਪੀੜ੍ਹਤ ਹਨ ਅਤੇ ਲੰਬੇ ਸਮੇਂ ਤੋਂ ਬਿਮਾਰ ਹੋਣ ਕਾਰਣ ਦਵਾਈਆਂ ਖਰੀਦਣ ਤੋਂ ਵਾਂਝੇ ਹੋ ਗਏ ਸਨ ਤਾਂ ਇਹਨਾਂ ਦੀ ਪੁਕਾਰ ਡਾ. ਐੱਸ.ਪੀ ਸਿੰਘ ਓਬਰਾਏ ਕੋਲ ਭੇਜੀ ਗਈ ਅਤੇ ਬਿਮਾਰੀਆਂ ਬਾਰੇ ਵੀ ਦੱਸਿਆ ਗਿਆ ਤਾਂ ਮਾਨਵਤਾ ਦੇ ਮਸੀਹਾ ਵੱਲੋਂ ਇੰਨ੍ਹਾਂ ਦੀ ਪੁਕਾਰ ਸੁਨਣ ਉਪਰੰਤ ਤਰੁੰਤ ਸਹਾਇਤਾ ਰਾਸ਼ੀ ਭੇਜੀ ਗਈ ਅਤੇ ਸ੍ਰੀ ਮੁਕਤਸਰ ਸਾਹਿਬ ਟੀਮ ਵੱਲੋਂ ਚੈੱਕ ਦਿੱਤੇ ਗਏ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਨ੍ਹਾਂ ਮਰੀਜ਼ਾਂ ਨੇ ਕਿਹਾ ਕਿ ਅਸੀਂ ਬਹੁਤ ਹੀ ਮਾਯੂਸ ਹੋ ਗਏ ਸੀ, ਪਰ ਡਾ. ਓਬਰਾਏ ਦੇ ਇਸ ਉਪਰਾਲੇ ਨੇ ਸਾਨੂੰ ਫਿਰ ਚੜ੍ਹਦੀਕਲਾ ਵਿੱਚ ਕਰ ਦਿੱਤਾ ਹੈ । ਅਸੀਂ ਡਾ. ਓਬਰਾਏ ਦੀ ਲੰਬੀ ਉਮਰ ਦੀ ਕਾਮਨਾ ਕਰਦੇ ਹਾਂ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈੱਸਟ ਜੈਨ ਨੇ ਦੱਸਿਆ ਕਿ ਇਹ ਰਾਸ਼ੀ ਓਬਰਾਏ ਵੱਲੋਂ ਆਪਣੀ ਨੇਕ ਕਮਾਈ ਵਿੱਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ। ਟਰੱਸਟ ਦੀ ਕੋਈ ਵੀ ਰਸੀਦ ਬੁੱਕ ਨਹੀਂ ਹੈ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾਇਰਡ ਪ੍ਰਿੰਸੀਪਲ, ਮਲਕੀਤ ਸਿੰਘ ਰਿਟਾਇਰਡ ਬੈਂਕ ਮੈਨੇਜ਼ਰ, ਸੁਖਬੀਰ ਸਿੰਘ ਜੈਲਦਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਜਤਿੰਦਰ ਸਿੰਘ ਕੈਂਥ, ਗੁਰਪਾਲ ਸਿੰਘ, ਬਰਨੇਕ ਸਿੰਘ ਰਿਟਾਇਰਡ ਲੈਕਚਰਾਰ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ. ਗੁਰਜੀਤ ਸਿੰਘ ਜੀਤਾ ਆਦਿ ਹਾਜ਼ਿਰ ਸਨ। Author : Malout Live