ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 200 ਪਰਿਵਾਰਾਂ ਨੂੰ ਦਿੱਤੀ ਸਹਾਇਤਾ ਰਾਸ਼ੀ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾਕਟਰ ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ 200 ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਹਰਚਰਨ ਸਿੰਘ ਸੇਥਾ ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ ਅਤੇ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ ਵਿੱਚ ਤਕਸੀਮ ਕੀਤੇ ਗਏ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਮਹੀਨਾਵਾਰ ਸਹਾਇਤਾ ਰਾਸ਼ੀ ਗਰੀਬੀ ਦੀ ਰੇਖਾ ਤੋਂ ਹੇਠਾਂ ਰਹਿ ਰਹੇ ਬਜ਼ੁਰਗਾਂ ਕੰਮ ਕਰਨ ਤੋਂ ਅਸਮੱਰਥ ਅਤੇ ਇਕੱਲੀਆਂ ਰਹਿ ਰਹੀਆਂ ਵਿਧਵਾਵਾਂ ਨੂੰ ਦਿੱਤੀ ਜਾਂਦੀ ਹੈ। ਇਹ ਲੜੀ ਪਿਛਲੇ 9 ਸਾਲ ਤੋਂ ਜਾਰੀ ਹੈ, ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਸ ਤੋਂ ਇਲਾਵਾ ਟਰੱਸਟ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਪਿੰਡਾਂ ਅਤੇ ਸ਼ਹਿਰਾਂ ਵਿੱਚ ਸੰਨੀ ਓਬਰਾਏ ਸਵੈ-ਰੋਜ਼ਗਾਰ ਸਕੀਮ ਤਹਿਤ 9 ਮੁਫ਼ਤ ਸਿਖਲਾਈ ਸੈਂਟਰ (ਕੰਪਿਊਟਰ, ਸਿਲਾਈ, ਬਿਊਟੀ ਪਾਰਲਰ) ਵੀ ਚੱਲ ਰਹੇ ਹਨ ਤਾਂ ਜੋ ਨੌਜਵਾਨ ਕੰਮਾਂ ਵਿੱਚ ਨਿਪੁੰਨ ਹੋ ਕੇ ਅਪਣੇ ਪੈਰਾਂ ਤੇ ਖੜ੍ਹੇ ਹੋ ਸਕਣ।
ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਨੇ ਦੱਸਿਆ ਕਿ ਇਹ ਰਾਸ਼ੀ ਓਬਰਾਏ ਵੱਲੋਂ ਆਪਣੀ ਨੇਕ ਕਮਾਈ ਵਿੱਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ। ਟਰੱਸਟ ਦੀ ਕੋਈ ਵੀ ਰਸੀਦ ਬੁੱਕ ਨਹੀਂ ਹੈ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾਇਰਡ ਪ੍ਰਿੰਸੀਪਲ, ਬਲਜੀਤ ਸਿੰਘ ਮਾਨ ਰਿਟਾਇਰਡ ਪ੍ਰਿੰਸੀਪਲ, ਗੁਰਪਾਲ ਸਿੰਘ, ਮਲਕੀਤ ਸਿੰਘ ਰਿਟਾਇਰਡ ਬੈਂਕ ਮੈਨੇਜਰ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਬਰਨੇਕ ਸਿੰਘ ਰਿਟਾਇਰਡ ਲੈਕਚਰਾਰ, ਸੋਮਨਾਥ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ. ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਗੁਰਜੀਤ ਸਿੰਘ ਜੀਤਾ ਇੰਚਾਰਜ ਮਹੀਨਾਵਾਰ ਪੈਨਸ਼ਨ ਵੰਡ ਸਮਾਰੋਹ, ਜਸਵਿੰਦਰ ਸਿੰਘ ਮਣਕੂ ਆਦਿ ਹਾਜ਼ਿਰ ਸਨ। Author: Malout Live