ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 32 ਅੰਗਹੀਣ ਵਿਅਕਤੀਆਂ ਨੂੰ ਦਿੱਤੀ ਸਹਾਇਤਾ ਰਾਸ਼ੀ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸ਼੍ਰੀ ਮੁਕਤਸਰ ਸਾਹਿਬ ਵਿਖੇ 32 ਅੰਗਹੀਣ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ। ਪ੍ਰੈੱਸ ਨਾਲ ਗੱਲਬਾਤ ਕਰਦਿਆਂ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਅੰਗਹੀਣ ਵਿਅਕਤੀ ਕੰਮ ਕਰਨ ਤੋਂ ਅਸਮਰੱਥ ਹਨ ਅਤੇ ਇਨ੍ਹਾਂ ਹਲਾਤਾਂ ਵਿੱਚ ਅਕਸਰ ਪਰਿਵਾਰਾਂ ਵੱਲੋਂ ਵੀ ਅਣਗੌਲਿਆਂ ਕੀਤਾ ਜਾਂਦਾ ਹੈ।
ਅੰਗਹੀਣ ਵਿਅਕਤੀਆਂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਸੀਂ ਡਾ. ਐੱਸ.ਪੀ ਸਿੰਘ ਓਬਰਾਏ ਦਾ ਦੇਣ ਕਿਸੇ ਵੀ ਕੀਮਤ ਤੇ ਨਹੀਂ ਦੇ ਸਕਦੇ ਕਿਉਂਕਿ ਭਾਵੇਂ ਅਸੀਂ ਸਰੀਰਕ ਪੱਖੋਂ ਪੂਰੇ ਨਾ ਹੋਣ ਕਾਰਨ ਬੇਵੱਸ ਹਾਂ ਪਰ ਓਬਰਾਏ ਹਮੇਸ਼ਾ ਸਾਡੀ ਲਾਠੀ ਬਣਕੇ ਸਾਡੇ ਨਾਲ ਖੜ੍ਹੇ ਹਨ ਅਤੇ ਸਾਨੂੰ ਅਪਣੇ ਗੁਜ਼ਾਰੇ ਲਈ ਵਿੱਤੀ ਸਹਾਇਤਾ ਦਿੰਦੇ ਰਹਿੰਦੇ ਹਨ ਅਤੇ ਜੇਕਰ ਸਾਨੂੰ ਦਵਾਈਆਂ ਦੀ ਜ਼ਰੂਰਤ ਹੁੰਦੀ ਤਾਂ ਸਾਡੀ ਉਹ ਲੋੜ ਵੀ ਪੂਰੀ ਹੁੰਦੀ ਹੈ। ਇਸ ਮੌਕੇ ਜਸਪਾਲ ਸਿੰਘ ਰਿਟਾਇਰਡ ਲੈੱਕਚਰਾਰ, ਮਲਕੀਤ ਸਿੰਘ ਰਿਟਾਇਰਡ ਬੈਂਕ ਮੈਨੇਜਰ, ਗੁਰਪਾਲ ਸਿੰਘ, ਮਾਸਟਰ ਰਜਿੰਦਰ ਸਿੰਘ, ਸੋਮਨਾਥ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ, ਅਸ਼ੋਕ ਕੁਮਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਚਰਨਜੀਤ ਸਿੰਘ, ਗੁਰਜੀਤ ਸਿੰਘ ਜੀਤਾ, ਸੁਖਬੀਰ ਸਿੰਘ ਜੈਲਦਾਰ ਅਤੇ ਬਰਨੇਕ ਸਿੰਘ ਰਿਟਾਇਰਡ ਲੈੱਕਚਰਾਰ ਹਾਜ਼ਿਰ ਸਨ। Author : Malout Live