District NewsMalout News

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 32 ਅੰਗਹੀਣ ਵਿਅਕਤੀਆਂ ਨੂੰ ਦਿੱਤੀ ਸਹਾਇਤਾ ਰਾਸ਼ੀ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਟੀਮ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਵਿਖੇ 32 ਅੰਗਹੀਣ ਵਿਅਕਤੀਆਂ ਨੂੰ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਮਹੀਨਾਵਾਰ ਸਹਾਇਤਾ ਰਾਸ਼ੀ ਸਹਾਇਤਾ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਅੰਗਹੀਣ ਵਿਅਕਤੀ ਕੰਮ ਕਰਨ ਤੋਂ ਅਸਮਰੱਥ ਹਨ ਅਤੇ ਗਰੀਬੀ ਦੀ ਰੇਖਾ ਤੋਂ ਹੇਠਾਂ ਰਹਿ ਰਹੇ ਹਨ, ਅਕਸਰ ਅਜਿਹੇ ਲੋਕ ਸਮਾਜ ਵੱਲੋਂ ਵੀ ਨਿਕਾਰੇ ਜਾਂਦੇ ਹਨ

ਪਰੰਤੂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈਆਂ ਦੇ ਸੇਵਾਦਾਰਾਂ ਕੋਲ ਅਜਿਹੇ ਕੇਸ ਆਉਣ ਉਪਰੰਤ ਤਰੁੰਤ ਹੀ ਡਾਕਟਰ ਓਬਰਾਏ ਕੋਲ ਭੇਜੇ ਜਾਂਦੇ ਹਨ ਤਾਂ ਡਾਕਟਰ ਓਬਰਾਏ ਵੀ ਅੰਗਹੀਣ ਵਿਅਕਤੀਆਂ ਦੀ ਸਹਾਇਤਾ ਲਈ ਤਰੁੰਤ ਰਾਸ਼ੀ ਜਾਰੀ ਕਰਦੇ ਹਨ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ ਪ੍ਰਿੰਸੀਪਲ, ਮਲਕੀਤ ਸਿੰਘ ਰਿਟਾਇਰਡ ਬੈਕ ਮੈਨੇਜਰ, ਜਸਪਾਲ ਸਿੰਘ ਰਿਟਾਇਰਡ ਲੈਕਚਰਾਰ, ਗੁਰਪਾਲ ਸਿੰਘ, ਜਤਿੰਦਰ ਸਿੰਘ ਕੈਂਥ, ਸੋਮਨਾਥ, ਸੁਖਬੀਰ ਸਿੰਘ ਜੈਲਦਾਰ, ਜਸਬੀਰ ਸਿੰਘ ਰਿਟਾਇਰਡ ਏ.ਐੱਸ ਆਈ, ਬਰਨੇਕ ਸਿੰਘ ਰਿਟਾਇਰਡ ਲੈਕਚਰਾਰ, ਗੁਰਜੀਤ ਸਿੰਘ ਜੀਤਾ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ ਅਤੇ ਅਸ਼ੋਕ ਕੁਮਾਰ ਆਦਿ ਹਾਜ਼ਿਰ ਸਨ।

Author : Malout Live

Back to top button