ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਬਜ਼ੁਰਗ ਔਰਤਾਂ ਨੂੰ ਦਿੱਤੀ ਸਹਾਇਤਾ ਰਾਸ਼ੀ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾ. ਐੱਸ.ਪੀ ਸਿੰਘ ਉਬਰਾਏ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਨੂੰ ਅਪਣਾ ਕੇ ਕਿਰਤ ਕਰੋ, ਵੰਡ ਛਕੋ, ਨੂੰ ਆਧਾਰ ਬਣਾ ਕੇ ਅਪਣਾ ਜੀਵਨ ਮਾਨਵਤਾ ਦੀ ਭਲਾਈ ਨੂੰ ਸਮਰਪਿਤ ਕੀਤਾ ਹੋਇਆ ਹੈ। ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਸ਼੍ਰੀ ਮੁਕਤਸਰ ਸਾਹਿਬ ਵਿੱਚ ਗ਼ਰੀਬੀ ਦੀ ਰੇਖਾ ਤੋਂ ਵੀ ਥੱਲੇ ਰਹਿ ਰਹੀਆਂ ਬੇਸਹਾਰਾ ਬਜ਼ੁਰਗਾਂ ਔਰਤਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ
ਇਹ ਬੇਸਹਾਰਾ ਬਜ਼ੁਰਗ ਔਰਤਾਂ ਜੋ ਵਡੇਰੀ ਉਮਰ ਹੋਣ ਕਾਰਨ ਕੰਮ ਕਰਨ ਤੋਂ ਅਸਮਰੱਥ ਹਨ ਦੀ ਪਹਿਚਾਣ ਕਰਕੇ ਡਾਕਟਰ ਓਬਰਾਏ ਨੂੰ ਬੇਨਤੀ ਕੀਤੀ ਗਈ ਸੀ ਅਤੇ ਉਨ੍ਹਾਂ ਵੱਲੋਂ ਭੇਜੇ ਗਏ ਚੈੱਕ ਵੰਡੇ ਗਏ। ਗੁਰਬਿੰਦਰ ਸਿੰਘ ਬਰਾੜ ਇੰਚਾਰਜ਼ ਮਾਲਵਾ ਜ਼ੋਨ ਨੇ ਦੱਸਿਆ ਕਿ ਇਹ ਰਾਸ਼ੀ ਉਬਰਾਏ ਵੱਲੋਂ ਆਪਣੀ ਨੇਕ ਕਮਾਈ ਵਿੱਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ, ਕਿਉਂਕਿ ਦੁਨੀਆਂ ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਕੋਈ ਵੀ ਰਸੀਦਬੁੱਕ ਨਹੀਂ ਹੈ। ਇਸ ਮੌਕੇ ਗੁਰਪਾਲ ਸਿੰਘ ਪਾਲੀ, ਬਰਨੇਕ ਸਿੰਘ, ਮਾਸਟਰ ਰਾਜਿੰਦਰ ਸਿੰਘ, ਗੁਰਜੀਤ ਸਿੰਘ ਜੀਤਾ, ਗੁਰਚਰਨ ਸਿੰਘ, ਗੁਰਚਰਨ ਸਿੰਘ ਮਲੋਟ ਇਕਾਈ ਆਦਿ ਹਾਜ਼ਰ ਸਨ। Author: Malout Live