ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਦਿੱਤੀ ਸਹਾਇਤਾ ਰਾਸ਼ੀ

ਮਲੋਟ (ਸ਼੍ਰੀ ਮੁਕਤਸਰ ਸਾਹਿਬ):- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਟਰੱਸਟੀ ਪ੍ਰੋ. ਡਾਕਟਰ ਐੱਸ.ਪੀ ਸਿੰਘ ਉਬਰਾਏ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਦੇ ਫ਼ਲਸਫੇ ਨੂੰ ਅਪਨਾ ਕੇ ਮਾਨਵਤਾ ਦੀ ਭਲਾਈ ਲਈ, ਬਿਨਾਂ ਕਿਸੇ ਭੇਦ-ਭਾਵ ਦੇ ਪੂਰੀ ਦੁਨੀਆ ਵਿੱਚ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ। ਇਸ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਮੁਕਤਸਰ ਸਾਹਿਬ ਵਿਖੇ ਮੈਡੀਕਲ ਨਾਲ ਸੰਬੰਧਿਤ, ਵਿੱਦਿਆ ਖ਼ੇਤਰ ਨਾਲ਼ ਸੰਬੰਧਿਤ, ਅਤੇ ਨਕਾਰਾ ਹੋ ਚੁੱਕੇ ਘਰ ਬੈਠੇ ਹੋਏ ਲੋਕਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਗਏ।

ਇਸ ਦੌਰਾਨ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜਿਲ੍ਹਾ ਪ੍ਰਧਾਨ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਰਾਸ਼ੀ ਉਬਰਾਏ ਵੱਲੋਂ ਆਪਣੀ ਨੇਕ ਕਮਾਈ ਵਿੱਚੋਂ ਦਿੱਤੀ ਜਾਂਦੀ ਹੈ ਅਤੇ ਟਰੱਸਟ ਦੀ ਕੋਈ ਵੀ ਰਸੀਦਬੁੱਕ ਨਹੀਂ ਹੈ। ਪਿੰਡਾਂ ਅਤੇ ਸ਼ਹਿਰਾਂ ਵਿੱਚ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਲਈ ਮੁਫ਼ਤ ਸਿਖਲਾਈ ਲਈ ਸਿਲਾਈ ਸੈਂਟਰ, ਬਿਊਟੀ ਪਾਰਲਰ ਟ੍ਰੇਨਿੰਗ ਸੈਂਟਰ ਲਗਾਤਾਰ ਚੱਲ ਰਹੇ ਹਨ। ਇਸ ਮੌਕੇ ਅਰਵਿੰਦਰ ਪਾਲ ਸਿੰਘ ਜਿਲ੍ਹਾ ਪ੍ਰਧਾਨ ਮੁਕਤਸਰ ਸਾਹਿਬ, ਬਲਵਿੰਦਰ ਸਿੰਘ ਬਰਾੜ, ਬਲਜੀਤ ਸਿੰਘ ਮਾਨ, ਮਾਸਟਰ ਜਸਪਾਲ ਸਿੰਘ, ਮਾਸਟਰ ਰਾਜਿੰਦਰ ਸਿੰਘ, ਸੋਮ ਨਾਥ, ਗੁਰਚਰਨ ਸਿੰਘ, ਅਸ਼ੋਕ ਕੁਮਾਰ, ਅਮ੍ਰਿਤਪਾਲ ਸਿੰਘ, ਜਸਵਿੰਦਰ ਸਿੰਘ ਮਣਕੂ ਤੋਂ ਇਲਾਵਾ ਮੈਡਮ ਹੇਮਲਤਾ ਹਾਜ਼ਿਰ ਸਨ। Author : Malout Live