ਸਹਾਇਕ ਫੂਡ ਸਪਲਾਈ ਅਫਸਰ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਕੀਤਾ ਕਾਬੂ

ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਬੀਤੇ ਦਿਨ ਝੂਨੀਰ ਜ਼ਿਲਾ ਮਾਨਸਾ ਵਿਖੇ ਤਾਇਨਾਤ ਸਹਾਇਕ ਫੂਡ ਸਪਲਾਈ ਅਫਸਰ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਫਸਰ ਸੁਖਦੇਵ ਸਿੰਘ ਨੂੰ ਸ਼ਿਕਾਇਤ ਕਰਤਾ ਹਰਦੀਪ ਸਿੰਘ ਵਾਸੀ ਪਿੰਡ ਬੀਰੇਵਾਲਾ, ਮਾਨਸਾ ਦੀ ਸ਼ਿਕਾਇਤ 'ਤੇ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।