ਸ਼੍ਰੀ ਮੁਕਤਸਰ ਸਾਹਿਬ ਵਿਖੇ ਸ੍ਰ. ਜਗਦੀਪ ਸਿੰਘ ਕਾਕਾ ਬਰਾੜ ਐੱਮ.ਐੱਲ.ਏ ਨੇ ਕੀਤੀ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਬੀਤੇ ਦਿਨ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਸ. ਜਗਦੀਪ ਸਿੰਘ ਕਾਕਾ ਬਰਾੜ ਐੱਮ.ਐੱਲ.ਏ ਸ਼੍ਰੀ ਮੁਕਤਸਰ ਸਾਹਿਬ ਨੇ ਆਪਣੇ ਹੱਥਾਂ ਨਾਲ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਤੋਂ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਜਿਸ ਦੇ ਤਹਿਤ ਦੇਸ਼ ਵਿੱਚੋਂ ਹੋਏ ਪੋਲੀਓ ਦੇ ਖਾਤਮੇ ਨੂੰ ਬਰਕਰਾਰ ਰੱਖਣ ਲਈ ਵਿਸ਼ੇਸ਼ ਪਲਸ ਪੋਲੀਓ ਮੁਹਿੰਮ ਬੀਤੇ ਦਿਨ ਤੋਂ ਅੱਜ (12 ਦਸੰਬਰ) ਤੱਕ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਲਸ ਪੋਲੀਓ ਰਾਊਂਡ ਦੌਰਾਨ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ 0 ਤੋਂ 5 ਸਾਲ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜਨਵਰੀ 2011 ਤੋਂ ਭਾਰਤ ਵਿੱਚ ਕੋਈ ਵੀ ਪੋਲੀਓ ਦਾ ਕੇਸ ਨਹੀਂ ਮਿਲਆ ਅਤੇ ਵਿਸ਼ਵ ਸਿਹਤ ਸੰਸਥਾ ਵੱਲੋਂ 2014 ਵਿੱਚ ਭਾਰਤ ਨੂੰ ਪੋਲੀਓ ਮੁਕਤ ਦੇਸ਼ ਘੋਸ਼ਿਤ ਕਰ ਦਿੱਤਾ ਗਿਆ ਹੈ। ਇਨ੍ਹਾਂ ਦੇਸ਼ਾਂ ਤੋਂ ਭਾਰਤ ਵਿੱਚ ਲੋਕਾਂ ਦਾ ਆਉਣਾ ਜਾਣਾ ਜਾਰੀ ਹੈ। ਜਿਸ ਕਰਕੇ ਭਾਰਤ ਨੂੰ ਉਨ੍ਹਾਂ ਦੇਸ਼ਾਂ ਤੋਂ ਪੋਲੀਓ ਵਾਇਰਸ ਆਉਣ ਦਾ ਖਤਰਾ ਬਣਿਆ ਹੋਇਆ ਹੈ। ਇਸ ਲਈ ਸਾਨੂੰ ਰਲ ਮਿਲ ਕੇ ਜੋ ਪੋਲੀਓ ਦੀ ਬਿਮਾਰੀ ਨੂੰ ਦੇਸ਼ ਵਿੱਚੋਂ ਖਤਮ ਕੀਤਾ ਗਿਆ ਹੈ, ਇਸ ਖਾਤਮੇ ਨੂੰ ਬਰਕਰਾਰ ਰੱਖਣ ਦੀ ਜਰੂਰਤ ਹੈ।
ਉਨ੍ਹਾਂ ਸਮੂਹ ਮੀਡੀਆ ਅਤੇ ਸਮਾਜ ਸੇਵੀ ਸੰਸਥਾਂਵਾਂ ਨੂੰ ਅਪੀਲ ਹੈ ਕਿ ਉਹ ਵੱਧ ਤੋਂ ਵੱਧ ਲੋਕਾਂ ਤੱਕ ਇਹ ਸੰਦੇਸ਼ ਪਹੁੰਚਾਉਣ। ਇਸ ਮੌਕੇ ਡਾ. ਕੁਲਤਾਰ ਸਿੰਘ ਕਾਰਜਕਾਰੀ ਸਿਵਲ ਸਰਜਨ ਨੇ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਵਿਸ਼ੇਸ਼ ਪਲਸ ਪੋਲੀਓ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੁਲ 461 ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 429 ਟੀਮਾਂ ਬੂਥਾਂ ਤੇ ਬੈਠ ਕੇ ਪੋਲੀਓ ਬੂੰਦਾਂ ਪਿਲਾਉਣਗੀਆਂ ਅਤੇ ਜਿਹੜੇ ਬੱਚੇ ਅੱਜ ਪੋਲੀਓ ਬੂੰਦਾਂ ਪੀਣ ਤੋਂ ਵਾਂਝੇ ਰਹਿ ਜਾਣਗੇ ਉਨ੍ਹਾ ਨੂੰ 11 ਅਤੇ ਅੱਜ (12 ਦਸੰਬਰ) ਨੂੰ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਓਣਗੀਆਂ। ਇਸ ਤੋਂ ਇਲਾਵਾ 24 ਮੋਬਾਈਲ ਟੀਮਾਂ, ਜੋ ਕਿ ਦੂਰ-ਦੁਰਾਡੇ ਭੱਠਿਆਂ, ਮਾਇਗਰੇਟਰੀ, ਆਬਾਦੀ, ਢਾਣੀਆਂ, ਦਾਣਾ ਮੰਡੀਆਂ, ਫੈਕਟਰੀਆਂ ਆਦਿ ਵਿੱਚ ਜਾ ਕੇ ਪੋਲੀਓ ਬੂੰਦਾਂ ਪਿਲਾਓਣਗੀਆਂ ਅਤੇ 8 ਟ੍ਰਾਂਜਿਟ ਟੀਮਾਂ ਜੋ ਕਿ ਬੱਸ ਸਟੈਂਡ, ਰੇਲਵੇ ਸਟੇਸ਼ਨਾਂ ਆਦਿ ਤੇ ਸਫਰ ਕਰ ਰਹੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਓਣਗੀਆਂ। ਇਨ੍ਹਾਂ ਟੀਮਾਂ ਦੀ ਸੁਪਰਵੀਜ਼ਨ ਲਈ 93 ਸੁਪਰਵਾਈਜ਼ਰ ਲਗਾਏ ਗਏ ਹਨ। ਇਸ ਮੌਕੇ ਡਾ. ਰਾਹੁਲ ਜਿੰਦਲ ਐੱਸ.ਐੱਮ.ਓ ਸ਼੍ਰੀ ਮੁਕਤਸਰ ਸਾਹਿਬ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਭਗਵਾਨ ਦਾਸ ਜਿਲ੍ਹਾ ਸਿਹਤ ਇੰਸਪੈਕਟਰ, ਗੁਰਮੇਲ ਕੌਰ ਐੱਲ.ਐੱਚ.ਵੀ ਮਨਜੀਤ ਕੌਰ ਨਰਸਿੰਗ ਸਿਸਟਰ, ਡਾ. ਨੇਤਲੀ , ਜੋਗਿੰਦਰ ਸਿੰਘ ਕਲਰਕ, ਵਕੀਲ ਸਿੰਘ, ਕੇਵਲ ਪ੍ਰੀਤ ਆਦਿ ਹਾਜ਼ਿਰ ਸਨ। Author: Malout Live