ਸਰਕਾਰੀ ਗਰਲਜ਼ ਸਕੂਲ ਗਿੱਦੜਬਾਹਾ ਵਿਖੇ ਜਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਅਤੇ ਮਾਣਯੋਗ ਡੀ.ਜੀ.ਪੀ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਅਲੱਗ-ਅਲੱਗ ਟੀਮਾਂ ਬਣਾ ਕੇ ਸਕੂਲਾਂ/ਕਾਲਜਾਂ ਵਿੱਚ ਸੈਮੀਨਾਰ ਲਗਾ ਕੇ ਨਸ਼ਿਆਂ ਵਿਰੁੱਧ ਅਤੇ ਟ੍ਰੈਫਿਕ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਗਰਲਜ਼ ਸਕੂਲ ਗਿੱਦੜਬਾਹਾ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ ਲਗਾਇਆ ਗਿਆ। ਜਿੱਥੇ ਨਸ਼ਾ ਵਿਰੋਧੀ ਚੇਤਨਾ ਯੁਨਿੰਟ ਦੇ ੲਿੰਚਾਰਜ ASI ਗੁਰਾਂਦਿੱਤਾ ਸਿੰਘ, ASI ਗੁਰਜੰਟ ਸਿੰਘ ਜਟਾਣਾ , HC ਨਾੲਿਬ ਸਿੰਘ CT ਸਮਨਪਦੀਪ ਕੁਮਾਰ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ, ਨਸ਼ਿਆਂ ਤੋਂ ਬਚਣ ਦੇ ਤਰੀਕਿਆਂ ਬਾਰੇ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਬੱਚਿਆਂ ਨੂੰ ਜਾਗਰੂਕ ਕੀਤਾ ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪ੍ਰਣ ਕਰਨਾ ਚਾਹੀਦਾ ਕਿ ਆਪਾਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਜ਼ਰੂਰ ਕਰੀਏ ਤਾਂ ਜੋ ਆਪਾਂ ਆਪ ਅਤੇ ਆਪਣੇ ਪਰਿਵਾਰ ਦੀਆਂ ਜ਼ਿੰਦਗੀਆਂ ਨੂੰ ਬਚਾ ਸਕੀਏ। ਉਨ੍ਹਾਂ ਕਿਹਾ ਕਿ ਵਹੀਕਲ ਚਲਾਉਂਦੇ ਦੌਰਾਨ ਮੋਬਾਈਲ ਤੇ ਗੱਲ ਨਹੀਂ ਕਰਨੀ ਚਾਹੀਦੀ ਜਿਸ ਕਰਕੇ ਆਪਣਾ ਧਿਆਨ ਸੜਕ ਤੋਂ ਭਟਕ ਜਾਂਦਾ ਹੈ ਅਤੇ ਕੋਈ ਅਣਹੋਣੀ ਘਟਨਾ ਵਾਪਰ ਸਕਦੀ ਹੈ। ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੇ ਪ੍ਰਣ ਕੀਤਾ ਕਿ ਅਸੀਂ ਟ੍ਰੈਫਿਕ ਨਿਯਮਾਂ ਦੀ ਹਮੇਸ਼ਾ ਪਾਲਣਾ ਕਰਾਂਗੇ । ਸਕੂਲ ਸਟਾਫ਼ ਵੱਲੋਂ ਪੁਲਿਸ ਟੀਮ ਦਾ ਵਿਸ਼ੇਸ਼ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ।