ਜ਼ਿਲ੍ਹਾ ਪੁਲਿਸ ਵੱਲੋਂ ਪਿੰਡ ਘੱਗਾ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਮਿਸ਼ਨ ਨਸ਼ਾ ਮੁਕਤ ਪੰਜਾਬ ਮਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਡੀਐੱਸਪੀ ਗਿੱਦੜਬਾਹਾ ਸ. ਗੁਰਤੇਜ ਸਿੰਘ, ਐੱਸਡੀਐੱਮ ਓਮ ਪ੍ਰਕਾਸ਼ ਸ਼ਰਮਾ, ਮੁੱਖ ਅਫ਼ਸਰ ਥਾਣਾ ਗਿੱਦੜਬਾਹਾ ਇੰਸਪੈਕਟਰ ਹਰਪ੍ਰੀਤ ਸਿੰਘ ਅਤੇ ਨਸ਼ਾ ਵਿਰੋਧੀ ਚੇਤਨਾ ਯੂਨਿਟ ਦੇ ਇੰਚਾਰਜ ਏਐਸਆਈ ਗੁਰਾਦਿੱਤਾ ਸਿੰਘ, ਏਐਸਆਈ ਗੁਰਜੰਟ ਸਿੰਘ ਜਟਾਣਾ ਵੱਲੋਂ ਪਿੰਡ ਘੱਗਾ ਵਿਖੇ ਸਮੂਹ ਨਗਰ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਨੂੰ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਅਯੋਜਿਤ ਕੀਤਾ ਗਿਆ । ਇਸ ਸੈਮੀਨਾਰ ਦੀ ਸ਼ੁਰੂਆਤ ਹੌਲਦਾਰ ਨੈਬ ਸਿੰਘ ਨੂਰੀ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਗੀਤ ਗਾ ਕੇ ਕੀਤੀ ਗਈ । ਜਿੱਥੇ ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਦੇ ਨਾਲ ਸਰੀਰਕ ਦੇ ਨੁਕਸਾਨ ਦੇ ਨਾਲ ਨਾਲ ਆਰਥਿਕ ਨੁਕਸਾਨ ਵੀ ਹੁੰਦਾ ਹੈ ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਨਾਲ ਲੜਾਈਆਂ ਝਗੜੇ ਕਤਲ ਤੇ ਇੱਥੋਂ ਤੱਕ ਕਿ ਪਰਿਵਾਰ ਅਤੇ ਬੱਚੇ ਵੀ ਰੁਲ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਿੰਡ ਦੀਆਂ ਪੰਚਾਇਤਾਂ ਦੇ ਨਾਲ ਰਲ ਕੇ ਪਿੰਡਾਂ ਵਿੱਚ ਕਮੇਟੀਆਂ ਬਣਾਓ ਅਤੇ ਜੋ ਕੋਈ ਨਸ਼ੇ ਵੇਚਦਾ ਹੈ ਉਸ ਦੀ ਇਤਲਾਹ ਪੁਲਿਸ ਨੂੰ ਦਿਓ ਤੁਹਾਡਾ ਨਾਮ ਗੁਪਤ ਰੱਖਿਆ ਜਾਵੇਗਾ ਅਤੇ ਨਸ਼ੇ ਵੇਚਣ ਵਾਲਿਆਂ ਖਿਲਾਫ ਸਖ਼ਤ ਤੋਂ ਸਖ਼ਤ ਕਨੂੰਨੀ ਕਾਰਵਾਈ ਕੀਤੀ ਜਾਵੇਗੀ ਇਸ ਮੌਕੇ ਸਮਨਦੀਪ ਕੁਮਾਰ ਮਾਈਕਲ ਵੀ ਹਾਜ਼ਰ ਸੀ ।