ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ
ਮਲੋਟ:- ਹਰਗੋਬਿੰਦ ਮਾਡਲ ਸੀਨੀਅਰ ਸੈਕੰਡਰੀ ਸਕੂਲ ਪਿੰਡ ਸਾਊਂਕੇ ਦੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਦੇ ਲਈ ਇਕ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੀ ਅਗਵਾਈ ਏ. ਐੱਸ. ਆਈ. ਗੁਰਜੰਟ ਸਿੰਘ ਜਟਾਣਾ ਵਲੋਂ ਕੀਤੀ ਗਈ। ਇਸ ਸੈਮੀਨਾਰ ਦੌਰਾਨ ਏ. ਐੱਸ. ਆਈ. ਕਾਸਮ ਅਲੀ ਨੇ ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਜ਼ਿਆਦਾਤਰ ਸੜਕ ਹਾਦਸਿਆਂ ਦਾ ਮੁੱਖ ਕਾਰਨ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਨਾ ਕਰਨਾ ਹੈ ।ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰ ਕੇ ਸੜਕੀ ਹਾਦਸਿਆਂ ਨੂੰ ਕਾਫ਼ੀ ਹੱਦ ਤੱਕ ਘੱਟ ਕੀਤਾ ਜਾ ਸਕਦਾ ਹੈ । ਇਸ ਦੇ ਨਾਲ ਹੀ ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਨਸ਼ੇ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ
ਗਿਆ । ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਪੁਲਿਸ ਨੂੰ ਦੇ ਕੇ ਸਹਿਯੋਗ ਦਿੱਤਾ ਜਾਵੇ। ਅੰਤ ਵਿਚ ਪ੍ਰਿੰਸੀਪਲ ਲਖਵਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਪੁਲਿਸ ਟੀਮ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਮੂਹ ਸਟਾਫ਼ ਤੋਂ ਇਲਾਵਾ ਕਾਫ਼ੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ।