ਲਘੂ ਅਤੇ ਛੋਟੀਆਂ ਫੂਡ ਪ੍ਰੋਸੈਸਿੰਗ ਇਕਾਈਆਂ ਨੂੰ ਪ੍ਰਫੁੱਲਿਤ ਕਰਨ ਲਈ ਗਿੱਦੜਬਾਹਾ ਵਿਖੇ ਲਗਾਇਆ ਜਾਗਰੂਕਤਾ ਕੈਂਪ
ਮਲੋਟ (ਗਿੱਦੜਬਾਹਾ): ਵਧੀਕ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਜਨਰਲ ਮੈਨੇਜਰ, ਜਿਲ੍ਹਾ ਉਦਯੋਗ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪ੍ਰਧਾਨ ਮੰਤਰੀ ਲਘੂ ਅਤੇ ਛੋਟੀਆਂ ਫੂਡ ਪ੍ਰੋਸੈਸਿੰਗ ਇਕਾਈਆਂ ਨੂੰ ਪ੍ਰਫੁੱਲਿਤ ਕਰਨ ਦੀ ਯੋਜਨਾ (ਪੀ.ਐੱਮ.ਐੱਫ.ਐੱਮ.ਈ) ਸੰਬੰਧੀ ਦਫਤਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਗਿੱਦੜਬਾਹਾ ਵਿਖੇ ਇੱਕ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸਕੀਮ ਦੇ ਲਾਭਪਾਤਰੀਆਂ ਨੇ ਭਾਗ ਲਿਆ। ਕੈਂਪ ਦੌਰਾਨ ਉਦਯੋਗ ਵਿਭਾਗ ਦੇ ਅਮਨਦੀਪ ਸਿੰਘ ਢਿੱਲੋਂ ਉੱਚ ਉਦਯੋਗਿਕ ਉੱਨਤੀ ਅਫ਼ਸਰ ਨੇ ਸਕੀਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਨੇ ਦੱਸਿਆ ਕਿ ਇਸ ਸਕੀਮ ਅਧੀਨ ਫੂਡ ਪ੍ਰੋਸੈਸਿੰਗ
ਨਾਲ ਸੰਬੰਧਿਤ ਲਘੂ ਉਦਯੋਗਿਕ ਇਕਾਈਆਂ ਲਾਭ ਲੈ ਸਕਦੀਆਂ ਹਨ, ਜਿਸ ਵਿੱਚ 35 ਪ੍ਰਤੀਸ਼ਤ (ਵੱਧ ਤੋਂ ਵੱਧ 10 ਲੱਖ) ਤੱਕ ਦੀ ਸਬਸਿਡੀ ਦਿੱਤੀ ਜਾਂਦੀ ਹੈ। ਇਸ ਸਕੀਮ ਅਧੀਨ ਆਉਣ ਵਾਲੇ ਉਦਯੋਗ ਜਿਵੇਂ ਕਿ ਰਾਈਸ ਸ਼ੈਲਰ, ਤੇਲ ਮਿੱਲਜ਼, ਆਟਾ ਚੱਕੀ, ਬੇਕਰੀ, ਆਚਾਰ, ਮੁਰੱਬਾ, ਸ਼ਹਿਦ ਉਦਯੋਗ, ਕੈਟਲ ਫੀਡ ਆਦਿ ਪ੍ਰਮੁੱਖ ਹਨ। ਇਸ ਸਕੀਮ ਨੂੰ ਸਫਲਤਾਪੂਰਵਕ ਚਲਾਉਣ ਲਈ ਪੰਜਾਬ ਐਗਰੇ ਵੱਲੋਂ ਹਰ ਜਿਲ੍ਹੇ ਵਿੱਚ ਜਿਲ੍ਹਾ ਰਿਸੋਰਸ ਪਰਸਨ ਨਿਯੁਕਤ ਕੀਤੇ ਗਏ ਹਨ। ਸ਼੍ਰੀ ਮੁਕਤਸਰ ਸਾਹਿਬ ਵਿੱਚ ਖੁਸ਼ਪ੍ਰੀਤ ਸਿੰਘ, ਪਰਮਿੰਦਰ ਸਿੰਘ, ਕਮਲਦੀਪ ਜਿੰਦਲ ਵਿਕਾਸ ਮਿੱਤਲ ਸੇਵਾ ਨਿਭਾ ਰਹੇ ਹਨ। ਇਸ ਮੌਕੇ ਹੋਰਨਾ ਤੋਂ ਇਲਾਵਾ ਦਲਜੀਤ ਕੌਰ ਬੀ.ਪੀ.ਐੱਮ, ਅਜੈ ਕੁਮਾਰ ਬੀ.ਪੀ.ਐੱਮ, ਹਰਵਿੰਦਰ ਸਿੰਘ ਮੱਛੀ ਪਾਲਣ ਅਫਸਰ ਵੀ ਮੌਜੂਦ ਸਨ। Author: Malout Live