ਜਿਲ੍ਹਾ ਉਦਯੋਗ ਕੇਂਦਰ ਵੱਲੋਂ ਪ੍ਰਧਾਨ ਮੰਤਰੀ ਲਖੂ ਅਤੇ ਛੋਟੀਆਂ ਫੂਡ ਪ੍ਰੋਸੈਸਿੰਗ ਇਕਾਈਆਂ ਨੂੰ ਪ੍ਰਫੁੱਲਿਤ ਕਰਨ ਲਈ ਲਗਾਇਆ ਜਾਗਰੂਕਤਾ ਕੈਂਪ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਵਧੀਕ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜਨਰਲ ਮੈਨੇਜਰ, ਜਿਲ੍ਹਾ ਉਦਯੋਗ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪ੍ਰਧਾਨ ਮੰਤਰੀ ਲਖੂ ਅਤੇ ਛੋਟੀਆਂ ਫੂਡ ਪ੍ਰੋਸੈਸਿੰਗ ਇਕਾਈਆਂ ਨੂੰ ਪ੍ਰਫੁੱਲਿਤ ਕਰਨ ਦੀ ਯੋਜਨਾ (ਪੀ.ਐੱਮ.ਐੱਫ.ਐੱਮ.ਈ) ਸੰਬੰਧੀ ਬਲਾਕ ਵਿਕਾਸ ਅਤੇ ਪੰਚਾਇਤ ਦੇ ਦਫਤਰ ਵਿਖੇ ਇੱਕ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸਕੀਮ ਦੇ ਲਾਭਪਾਤਰੀਆਂ ਨੇ ਭਾਗ ਲਿਆ। ਕੈਂਪ ਦੌਰਾਨ ਉਦਯੋਗ ਵਿਭਾਗ ਦੇ ਅਮਨਦੀਪ ਸਿੰਘ ਢਿੱਲੋਂ ਉੱਚ ਉਦਯੋਗਿਕ ਉੱਨਤੀ ਅਫ਼ਸਰ ਨੇ ਸਕੀਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਨੇ ਦੱਸਿਆ ਕਿ ਇਸ ਸਕੀਮ ਅਧੀਨ ਫੂਡ ਪ੍ਰੋਸੈਸਿੰਗ ਨਾਲ ਸੰਬੰਧਿਤ ਲਘੂ ਉਦਯੋਗਿਕ ਇਕਾਈਆਂ ਲਾਭ ਲੈ ਸਕਦੀਆਂ ਹਨ।
ਜਿਸ ਵਿੱਚ 35 ਪ੍ਰਤੀਸ਼ਤ (ਵੱਧ ਤੋਂ ਵੱਧ 10 ਲੱਖ) ਤੱਕ ਦੀ ਸਬਸਿਡੀ ਦਿੱਤੀ ਜਾਂਦੀ ਹੈ। ਇਸ ਸਕੀਮ ਅਧੀਨ ਆਉਣ ਵਾਲੇ ਉਦਯੋਗ ਜਿਵੇਂ ਕਿ ਰਾਈਸ ਸ਼ੈਲਰ, ਤੇਲ ਮਿੱਲਜ਼, ਆਟਾ ਚੱਕੀ, ਬੇਕਰੀ, ਆਚਾਰ, ਮੁਰੱਬਾ, ਸ਼ਹਿਦ ਉਦਯੋਗ, ਕੈਟਲ ਫੀਡ ਆਦਿ ਪ੍ਰਮੁੱਖ ਹਨ। ਇਸ ਸਕੀਮ ਨੂੰ ਸਫਲਤਾਪੂਰਵਕ ਚਲਾਉਣ ਲਈ ਪੰਜਾਬ ਐਗਰੇ ਵੱਲੋਂ ਹਰ ਜਿਲ੍ਹੇ ਵਿੱਚ ਜਿਲ੍ਹਾ ਰਿਸੋਰਸ ਪਰਸਨ ਨਿਯੁਕਤ ਕੀਤੇ ਗਏ ਹਨ। ਸ਼੍ਰੀ ਮੁਕਤਸਰ ਸਾਹਿਬ ਵਿੱਚ ਪਰਮਿੰਦਰ ਸਿੰਘ, ਖੁਸ਼ਪ੍ਰੀਤ ਸਿੰਘ, ਕਮਲਦੀਪ ਜਿੰਦਲ ਵਿਕਾਸ ਮਿੱਤਲ ਸੇਵਾ ਨਿਭਾ ਰਹੇ ਹਨ। ਇਸ ਮੌਕੇ ਹੋਰਨਾ ਤੋਂ ਇਲਾਵਾ ਜਿਲ੍ਹਾ ਉਦਯੋਗ ਕੇਂਦਰ ਤੋਂ ਮਿਸ. ਨਵਜੋਤ ਕੌਰ ਉੱਚ ਉਦਯੋਗਿਕ ਉੱਨਤੀ ਅਫ਼ਸਰ, ਮਿਸ. ਮਨਪ੍ਰੀਤ ਕੌਰ, ਬਲਾਕ ਪੱਧਰ ਪ੍ਰਸਾਰ ਅਫਸਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਹਰਬਲਿਸਟਰਜੀਤ ਸਿੰਘ ਬਲਾਕ ਪੱਧਰ ਪ੍ਰਸਾਰ ਅਫ਼ਸਰ, ਗਿੱਦੜਬਾਹਾ ਹਾਜਿਰ ਸਨ। Author: Malout Live