ਡੇਂਗੂ ਤੋਂ ਬਚਣ ਲਈ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਜਵਾਹਰ ਨਵੋਦਿਆ ਵਿਦਿਆਲਿਆ ਵੜਿੰਗ ਖੇੜਾ ਵਿਖੇ ਜਾਗਰੂਕਤਾ ਕੈਂਪ ਲਾਇਆ
ਮਲੋਟ (ਲੰਬੀ): ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾ. ਰੀਟਾ ਬਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਾ਼ ਜਗਦੀਪ ਚਾਵਲਾ ਸੀਨੀਅਰ ਮੈਡੀਕਲ ਅਫਸਰ ਸੀ.ਐੱਚ.ਸੀ ਲੰਬੀ ਦੀ ਅਗਵਾਈ ਹੇਠ ਸਿਹਤ ਇੰਸਪੈਕਟਰ ਪ੍ਰਿਤਪਾਲ ਸਿੰਘ ਤੂਰ ਨੇ ਕਿਹਾ ਕਿ ਡੇਂਗੂ ਤੋਂ ਬਚਣ ਲਈ "ਹਰ ਸ਼ੁੱਕਰਵਾਰ ਡੇਂਗੂ ਤੇ ਵਾਰ" ਮੁਹਿੰਮ ਤਹਿਤ ਪਾਣੀ ਵਾਲੇ ਬਰਤਨਾਂ ਨੂੰ ਸਾਫ ਕੀਤਾ ਜਾਵੇ ਅਤੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਦਾ ਖਾਸ ਧਿਆਨ ਰੱਖਿਆ ਜਾਵੇ, ਮਲੇਰੀਆ, ਡੇਂਗੂ ਅਤੇ ਚਿਕਨਗੁਨੀਆਂ ਵਰਗੀਆਂ ਬਿਮਾਰੀਆਂ ਤੋਂ ਬਚਣ ਲਈ ਆਪਣੇ ਘਰਾਂ ਦੇ ਆਲੇ-ਦੁਆਲੇ ਫ਼ਾਲਤੂ ਪਾਣੀ ਇੱਕਠਾ ਨਾ ਹੋਣ ਦਿੱਤਾ ਜਾਵੇ। ਹਫ਼ਤੇ ਵਿੱਚ ਇੱਕ ਵਾਰੀ ਆਪਣੇ ਕੂਲਰ, ਬੋਤਲਾਂ ਵਿੱਚ ਮਨੀਪਲਾਂਟ, ਗਮਲਿਆਂ, ਫਰਿੱਜ ਦੀਆਂ ਟਰੇਆਂ ਅਤੇ ਹੋਰ ਜਿੱਥੇ ਪਾਣੀ ਨੂੰ ਸਟੋਰ ਕਰਕੇ ਰੱਖਿਆ ਜਾਂਦਾ ਹੈ
ਇੱਕ ਵਾਰੀ ਜ਼ਰੂਰ ਬਦਲੋ ਅਤੇ ਹਰ ਸ਼ੁੱਕਰਵਾਰ ਨੂੰ ਡਰਾਈ ਡੇ ਦੇ ਤੌਰ ਤੇ ਮਨਾਇਆ ਜਾਵੇ, ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆਂ ਵਰਗੀਆਂ ਬਿਮਾਰੀਆਂ ਤੋਂ ਬਚਣ ਲਈ ਕੁੱਝ ਕੁ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ ਜਿਵੇਂ ਕਿ ਮੱਛਰਦਾਨੀ ਦੀ ਵਰਤੋਂ ਕਰਨੀ, ਮੱਛਰ ਭਜਾਉ ਕਰੀਮਾਂ, ਜਾਲੀਦਾਰ ਦਰਵਾਜ਼ੇ ਅਤੇ ਸੌਂਣ ਵੇਲੇ ਸਰੀਰ ਨੂੰ ਪੂਰੀ ਤਰ੍ਹਾਂ ਢੱਕ ਕੇ ਰੱਖਣਾ ਆਦਿ। ਬੁਖਾਰ ਹੋਣ ਤੇ ਸਿਵਲ ਹਸਪਤਾਲ ਵਿੱਚੋਂ ਡੇਂਗੂ ਦਾ ਟੈਸਟ ਕਰਵਾਉ, ਪਾਜ਼ੀਟਿਵ ਆਉਣ ਤੇ ਆਪਣਾ ਮਾਹਿਰ ਡਾਕਟਰ ਤੋਂ ਇਲਾਜ ਕਰਵਾਉਣਾ ਚਾਹੀਦਾ ਹੈ, ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਰਣਜੀਤ ਸਿੰਘ ਐੱਸ ਆਈ, ਸਵਰਨ ਸਿੰਘ, ਜਗਦੇਵ ਰਾਜ ਮ.ਪ.ਹ.ਵ, ਆਸ਼ਾ ਵਰਕਰਾਂ ਜਵਾਹਰ ਨਵੋਦਿਆ ਵਿਦਿਆਲਿਆ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ। Author: Malout Live