ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਾ ਛੁਡਾਓ ਕੇਂਦਰਾਂ ਵਿੱਚ ਲਗਾਇਆ ਗਿਆ ਜਾਗਰੂਕਤਾ ਕੈਂਪ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਨਾਲਸਾ/ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਦੀਆਂ ਹਦਾਇਤਾਂ ਅਨੁਸਾਰ ਅਤੇ ਸ਼੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਤ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਰਹਿਨੁਮਾਈ ਹੇਠ ਅੱਜ ਮਿਸ. ਹਰਪ੍ਰੀਤ ਕੌਰ, ਸਿਵਲ ਜੱਜ (ਸੀ.ਡ.) ਸਾਹਿਤ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਗਵਾਈ ਵਿੱਚ ਇੱਕ ਓਂਕਾਰ ਨਸ਼ਾ ਛਡਾਓ ਕੇਂਦਰ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਉੱਥੇ ਹਾਜ਼ਰ ਨਸ਼ਾ ਪੀੜ੍ਹਤਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਨਸ਼ੇ ਦੇ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਸ ਤੋਂ ਬਾਅਦ ਸਕੱਤਰ ਵੱਲੋਂ ਸੁੱਖ ਨਸ਼ਾ ਛਡਾਓ ਕੇਂਦਰ ਦਾ ਵੀ ਦੌਰਾ ਕੀਤਾ ਗਿਆ। ਇਸ ਦੌਰਾਨ ਵੀ ਸਕੱਤਰ ਨੇ ਉੱਥੇ ਹਾਜ਼ਰ ਨਸ਼ਾ ਪੀੜ੍ਹਿਤਾਂ ਨਾਲ ਗੱਲਬਾਤ

ਕਰਕੇ ਉਨ੍ਹਾਂ ਦੀ ਸਿਹਤ ਸੰਬੰਧੀ ਹਸਪਤਾਲ ਦੇ ਮੌਜੂਦਾ ਡਾਕਟਰਾਂ ਤੋਂ ਜਾਣਕਾਰੀ ਪ੍ਰਾਪਤ ਕੀਤੀ ਅਤੇ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦੇ ਹਸਪਤਾਲ ਵਿਚ ਔਸਤਨ 100 ਦੇ ਕਰੀਬ ਨਸ਼ਾ ਪੀੜ੍ਹਿਤ ਆਉਂਦੇ ਹਨ ਜੋ ਕਿ ਦਵਾਈ ਲੈ ਕੇ ਚਲੇ ਜਾਂਦੇ ਹਨ। ਉਨ੍ਹਾਂ ਵਿਚੋਂ ਕਾਫ਼ੀ ਮਰੀਜ ਨਸ਼ਾ ਮੁਕਤ ਹੋ ਚੁੱਕੇ ਹਨ। ਉਹਨਾਂ ਦੱਸਿਆ ਕਿ ਜੇਕਰ ਕੋਈ ਵੀ ਕਾਨੂੰਨੀ ਸਲਾਹ/ਸਹਾਇਤਾ ਲੈਣ ਚਾਹੁੰਦਾ ਹੋਵੇ ਤਾਂ ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ। ਇਸ ਮੌਕੇ ਸਿਵਲ ਹਸਪਤਾਲ ਵੱਲੋਂ ਕੌਂਸਲਰ ਸ਼੍ਰੀ ਪਰਵਿੰਦਰ ਸਿੰਘ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਉਨ੍ਹਾਂ ਵੱਲੋਂ ਵੀ ਨਸ਼ਾ ਪੀੜ੍ਹਿਤਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਿਵਲ ਹਸਪਤਾਲ ਵਿਖੇ ਆ ਕੇ ਆਪਣਾ ਇਲਾਜ ਮੁਫ਼ਤ ਕਰਵਾ ਸਕਦੇ ਹਨ ਅਤੇ ਉਸ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਅਦਾ ਕੀਤਾ ਜਾਵੇਗਾ। Author: Malout Live