Malout News

ਮਿਸ਼ਨ ਫਤਿਹ ਤਹਿਤ ਟਿੱਡੀ ਦਲ ਦੀ ਰੋਕਥਾਮ ਲਈ ਖੇਤੀਬਾੜੀ ਵਿਭਾਗ ਵਲੋਂ ਲਗਾਇਆ ਗਿਆ ਜਾਗਰੂਕਤਾ ਕੈਂਪ

ਸ੍ਰੀ ਮੁਕਤਸਰ ਸਾਹਿਬ:-  ਮਿਸ਼ਨ ਫਤਿਹ ਤਹਿਤ ਸ੍ਰੀ.ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਖੇਤੀਬਾੜੀ ਵਿਭਾਗ ਵਲੋਂ ਟਿੱਡੀ ਦਲ ਦੀ ਰੋਕਥਾਮ ਲਈ ਜਿ਼ਲ੍ਹੇ ਵਿੱਚ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਮੌਕ ਡਰਿਲਾਂ ਕੀਤੀਆ ਜਾ ਰਹੀਆਂ ਹਨ।
ਮੁੱਖ ਖੇਤੀਬਾੜੀ ਅਫ਼ਸਰ ਡਾ. ਜਲੋੋਰ ਸਿੰਘ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜਿ਼ਲ੍ਹੇ ਵਿੱਚ ਟਿੱਡੀ ਦਲ  ਪੂਰੀ ਤਰ੍ਹਾਂ ਰੋਕਥਾਮ ਹੈ ਪਰ ਫਿਰ ਵੀ ਟਿੱਡੀ ਦਲ ਨਾਲ ਨਿਪਟਣ  ਲਈ ਖੇਤੀਬਾੜੀ ਵਿਭਾਗ ਵਲੋਂ ਵੱਖ ਵੱਖ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।
ਬਲਾਕ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਦੀ ਅਗਵਾਈ ਵਿੱਚ ਪਿੰਡ ਮੌੜ ਅਤੇ ਅਕਾਲਗੜ੍ਹ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਡਾ.ਹਰਮਨਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਅਤੇ ਸਵਰਨਜੀਤ ਸਿੰਘ ਖੇਤੀਬਾੜੀ ਸਹਾਇਕ ਵੱਲੋੋ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ ਗਈ ਅਤੇ ਟਿੱਡੀ ਦਲ ਦੇ ਸਬੰਧ ਵਿੱਚ ਮੌੌਕ ਡਰਿੱਲ ਕੀਤੀ ਗਈ।

Leave a Reply

Your email address will not be published. Required fields are marked *

Back to top button