ਸਿਹਤ ਵਿਭਾਗ ਵੱਲੋਂ ਗੁਰੂ ਗੋਬਿੰਦ ਸਿੰਘ ਪਾਰਕ ਕੋਟਕਪੂਰਾ ਰੋਡ ਵਿਖੇ ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਦੇ ਸੰਬੰਧ ਵਿੱਚ ਕੀਤਾ ਗਿਆ ਜਾਗਰੂਕਤਾ ਸਮਾਗਮ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਿਹਤ ਵਿਭਾਗ ਵੱਲੋਂ ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਹੇਠ ਗੁਰੂ ਗੋਬਿੰਦ ਸਿੰਘ ਪਾਰਕ ਕੋਟਕਪੂਰਾ ਰੋਡ ਸ਼੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਸੰਬੰਧੀ ਜਾਗਰੂਕਤਾ ਸਮਾਗਮ ਕੀਤਾ ਗਿਆ। ਜਿਸ ਵਿੱਚ ਮਿਸਤਰੀ ਮਜ਼ਦੂਰ ਯੂਨੀਅਨ ਦੇ ਮੈਂਬਰਾਂ ਨੇ ਭਾਗ ਲਿਆ। ਸਮਾਗਮ ਦੋਰਾਨ ਸੁਖਮੰਦਰ ਸਿੰਘ ਬਰਾੜ ਜਿਲ੍ਹਾ ਮਾਸ ਮੀਡੀਆ ਅਫਸਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤੰਬਾਕੂ ਤੇ ਤੰਬਾਕੂ ਤੋਂ ਬਣੇ ਪਦਾਰਥਾਂ ਦੇ ਸੇਵਨ ਕਰਨ ਨਾਲ ਸਾਹ, ਦਮਾ,ਚਮੜੀ ਰੋਗ,ਬਲੱਡ ਪ੍ਰੈਸ਼ਰ,ਸ਼ੂਗਰ,ਦਿਮਾਗੀ ਰੋਗ, ਸਰੀਰ ਦੇ ਕਿਸੇ ਵੀ ਅੰਗ ਦਾ ਕੈਂਸਰ,ਗਰਭ ਦੋਰਾਨ ਪਲ ਰਹੇ ਬੱਚੇ ਵਿੱਚ ਮਾੜੇ ਪ੍ਰਭਾਵਾਂ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਬਿਮਾਰੀਆਂ ਲਗਦੀਆਂ ਹਨ। ਉਹਨਾਂ ਕਿਹਾ ਕਿ ਕਿਸੇ ਵੀ ਤਰਾਂ ਦਾ ਤੰਬਾਕੂ ਛੱਡਣ ਲਈ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਦੇ ਕਮਰਾ ਨੰ. 23 ਵਿੱਚ ਬਣੇ ਮੁਫਤ ਤੰਬਾਕੂ ਛੁਡਾਉ ਕੇਂਦਰ ਨਾਲ ਸੰਪਰਕ ਕਰਕੇ ਤੰਬਾਕੂ ਛੱਡਿਆ ਜਾ ਸਕਦਾ ਹੈ। ਇਸ ਮੌਕੇ ਭਗਵਾਨ ਦਾਸ ਅਤੇ ਲਾਲਚੰਦ, ਜਿਲ੍ਹਾ ਹੈਲਥ ਇੰਸਪੈਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤੰਬਾਕੂ ਦੇ ਸੇਵਨ ਦੇ ਬੁਰੇ ਪ੍ਰਭਾਵਾਂ ਤੋਂ ਲੋਕਾਂ ਨੂੰ ਬਚਾਉਣ ਲਈ ਕੋਟਪਾ ਐਕਟ 2003 ਲਾਗੂ ਕੀਤਾ ਗਿਆ ਹੈ।
ਜਿਸ ਦੀਆਂ ਵੱਖ-ਵੱਖ ਧਾਰਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੈਕਸ਼ਨ 4 ਅਧੀਨ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਤੇ ਸਖਤ ਮਨਾਹੀ ਹੈ,ਸੈਕਸ਼ਨ 6ਏ ਅਨੁਸਾਰ 18 ਸਾਲ ਦੇ ਘੱਟ ਤੋਂ ਵਿਅਕਤੀਆਂ ਦੁਆਰਾ ਤੰਬਾਕੂ ਖਰੀਦੋ ਫਰੋਖਤ ਨਹੀ ਕੀਤੀ ਜਾ ਸਕਦੀ,ਸੈਕਸ਼ਨ 6ਬੀ ਅਨੁਸਾਰ ਸਿੱਖਿਆ ਸੰਸਥਾਵਾਂ ਦੇ 100 ਗਜ ਦੇ ਘੇਰੇ ਅੰਦਰ ਤੰਬਾਕੂ ਤੇ ਤੰਬਾਕੂ ਤੋਂ ਬਣੇ ਪਦਾਰਥਾਂ ਦੀ ਵਿਕਰੀ ਤੇ ਸਖਤ ਮਨਾਹੀ ਹੈ,ਸੈਕਸ਼ਨ ਨੰ. 5 ਅਨੁਸਾਰ ਤੰਬਾਕੂ ਪਦਾਰਥਾਂ ਦੀ ਸਿੱਧੇ ਜਾਂ ਅਸਿੱਧੇ ਤਰੀਕੇ ਨਾਲ ਮਸ਼ਹੂਰੀ ਨਹੀ ਕੀਤੀ ਜਾ ਸਕਦੀ ਅਤੇ ਕਾਊਂਟਰ ਜਾਂ ਟੇਬਲ ਤੇ ਸਾਹਮਣੇ ਰੱਖ ਕੇ ਨਹੀ ਵੇਚੇ ਜਾ ਸਕਦੇ ਹਨ, ਸੈਕਸ਼ਨ ਨੰ. 7 ਅਧੀਨ ਬੀੜੀ ਸਿਗਰਟ,ਜ਼ਰਦਾ,ਜ਼ਰਦੇ ਦੀਆਂ ਪੁੜੀਆ ਅਤੇ ਹੋਰ ਤੰਬਾਕੂ ਪਦਾਰਥਾਂ ਦੀ ਪੈਕਿੰਗ ਉੱਪਰ 85 ਪ੍ਰਤੀਸ਼ਤ ਜਗ੍ਹਾ ਉੱਪਰ ਪਿਕਟੋਰੀਅਲ ਵਾਰਨਿੰਗ ਪਿਕਚਰ ਲਗਾਉਣੀ ਬਹੁਤ ਜਰੂਰੀ ਹੈ ਅਤੇ ਕੋਈ ਵੀ ਤੰਬਾਕੂ ਪਦਾਰਥ ਖੁੱਲੇ ਰੂਪ ਵਿੱਚ ਨਹੀ ਵੇਚੇ ਜਾ ਸਕਦੇ। ਉਨ੍ਹਾਂ ਕਿਹਾ ਕਿ ਸੈਕਸ਼ਨ 4,6ਏ ਅਤੇ 6ਬੀ ਅਧੀਨ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 200 ਰੁਪੈ. ਤੱਕ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ, ਸੇਕਸ਼ਨ ਨੰ. 5 ਅਤੇ 7 ਦੀ ਉਲੰਘਣਾ ਕਰਨ ਵਾਲੇ ਤੰਬਾਕੂ ਵਿਕਰੇਤਾਵਾਂ ਨੂੰ ਜੁਰਮਾਨੇ ਦਾ ਨਾਲ ਕੋਰਟ ਕੇਸ ਤੇ ਸਜ੍ਹਾ ਵੀ ਹੋ ਸਕਦੀ ਹੈ। ਉਹਨਾਂ ਦੱਸਿਆ ਕਿ ਤੰਬਾਕੂ ਛੱਡਣ ਲਈ ਹੈਲਪਲਾਇਨ ਨੰ. 104,1800110456 ਤੇ ਸੰਪਰਕ ਕੀਤਾ ਜਾ ਸਕਦਾ ਹੈ। Author: Malout Live