ਜੀ.ਟੀ.ਬੀ.ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ NCC ਵਿਦਿਆਰਥਣਾਂ ਵੱਲੋਂ 'World Population Day' ਦੇ ਸਬੰਧ ਵਿੱਚ ਕੱਢੀ ਗਈ ਜਾਗਰੂਕਤਾ ਰੈਲੀ।
ਮਲੋਟ:- ਅੱਜ World Population Day ਦੇ ਸਬੰਧ ਵਿੱਚ ਗੁਰੂ ਤੇਗ ਬਹਾਦਰ ਖਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀਆਂ ਐਨ.ਸੀ.ਸੀ ਦੀਆਂ ਵਿਦਿਆਰਥਣਾਂ ਵੱਲੋਂ ਇੱਕ ਜਾਗਰੂਕਤਾ ਰੈਲੀ ਕੱਢੀ ਗਈ। ਜਿਸ ਵਿੱਚ ਵਧ ਰਹੀ ਅਬਾਦੀ ਦੇ ਕਾਬੂ ਪਾਉਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ ਜਿਸ ਦਾ ਨਾਅਰਾ ਸੀ “ਛੋਟਾ ਪਰਿਵਾਰ, ਸੁਖੀ ਪਰਿਵਾਰ”। ਸਮੇਂ ਦੀ ਮੰਗ ਹੈ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ ਤਾਂ ਜੋ ਵਧਦੀ ਹੋਈ ਅਬਾਦੀ ਤੇ ਕਾਬੂ ਪਾ ਕੇ ਦਿਨ-ਬ-ਦਿਨ ਵਧ ਰਹੀਆਂ ਮੁਸ਼ਕਲਾਂ ਨੂੰ ਨੱਥ ਪਾਈ ਜਾ ਸਕੇ। ਵਿਦਿਆ ਦੇ ਖੇਤਰ ਵਿੱਚ ਪੜ੍ਹਾਈ ਦੇ ਨਾਲ-ਨਾਲ ਨੈਤਿਕ ਕਦਰਾਂ ਕੀਮਤਾਂ ਦੀ ਪਛਾਣ ਕਰਦੇ ਹੋਏ ਸੰਸਥਾਂ ਦੇ ਐਨ.ਸੀ.ਸੀ ਦੀਆਂ ਵਿਦਿਆਰਥਣਾਂ ਨੇ ਐਨ.ਸੀ.ਸੀ ਦੇ ਇੰਚਾਰਜ ਮੈਡਮ ਸਰੋਜ ਰਾਣੀ ਦੀ ਅਗਵਾਈ ਵਿੱਚ ਰੈਲੀ ਕੱਢੀ। ਇਸ ਮੌਕੇ ਪ੍ਰਿੰਸੀਪਲ ਮੈਡਮ ਹੇਮਲਤਾ ਕਪੂਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਧ ਰਹੀ ਅਬਾਦੀ ਅਜੋਕੇ ਸਮੇਂ ਦੀ ਸਭ ਤੋਂ ਵੱਡੀ ਸਮੱਸਿਆ ਹੈ ਅਤੇ ਇਸ ਦਾ ਹੱਲ ਤਾਂ ਹੀ ਕੀਤਾ ਜਾ ਸਕਦਾ ਹੈ ਜਦੋਂ ਲੋਕ ਇਸ ਸਮੱਸਿਆ ਲਈ ਜਾਗਰੂਕ ਹੋਣਗੇ । ਉਨ੍ਹਾਂ ਦੱਸਿਆ ਕੇ ਸੰਸਥਾਂ ਦੇਵੱਲੋਂ ਸਮੇਂ-ਸਮੇਂ ਸਿਰ ਵਿਦਿਆ ਦੇ ਨਾਲ-ਨਾਲ ਸਮਾਜਿਕ ਕੰਮਾਂ ਵਿੱਚ ਵੀ ਬਹੁਤ ਹੀ ਮਹੱਤਵਪੂਰਨ ਯੋਗਦਾਨ ਪਾਇਆ ਜਾਂਦਾ ਹੈ ਜੋ ਕਿ ਸਾਡੇ ਲਈ ਬੜੇ ਮਾਨ ਦੀ ਗੱਲ ਹੈ।