ਐੱਨ.ਐੱਸ.ਐੱਸ ਵਲੰਟੀਅਰਜ਼ ਵੱਲੋਂ ਮਲੋਟ ਵਿਖੇ ਸਫ਼ਾਈ ਅਭਿਆਨ ਸੰਬੰਧੀ ਕੱਢੀ ਗਈ ਜਾਗਰੂਕਤਾ ਰੈਲੀ
ਮਲੋਟ: ਸਹਾਇਕ ਡਾਇਰੈਕਟਰ ਸਰਦਾਰ ਕੁਲਵਿੰਦਰ ਸਿੰਘ ਯੁਵਕ ਸੇਵਾਵਾਂ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਿੰਸੀਪਲ ਸ. ਗੁਰਵਿੰਦਰ ਪਾਲ ਦੀ ਅਗਵਾਈ ਹੇਠ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਅਮਨਦੀਪ ਕੌਰ ਦੀ ਦੇਖ-ਰੇਖ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀਆਂ ਐੱਨ.ਐੱਸ.ਐੱਸ ਵਲੰਟੀਅਰਜ਼ ਵੱਲੋਂ ਬੀਤੇ ਸ਼ਨੀਵਾਰ 'ਸਫ਼ਾਈ ਅਭਿਆਨ' ਸੰਬੰਧੀ ਇੱਕ ਜਾਗਰੂਕਤਾ ਰੈਲੀ ਕੱਢੀ ਗਈ। ਇਹ ਰੈਲੀ ਸਕੂਲ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਗੁਜਰਦੀ ਹੋਈ, ਲੋਕਾਂ ਨੂੰ ਸਫ਼ਾਈ ਸੰਬੰਧੀ ਸੁਨੇਹਾ ਦਿੰਦੀ ਹੋਈ ਵਾਪਿਸ ਸਕੂਲ ਪਹੁੰਚੀ।
ਇਸ ਦੌਰਾਨ ਪ੍ਰਿੰਸੀਪਲ ਸ. ਗੁਰਬਿੰਦਰ ਪਾਲ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜੇਕਰ ਸਾਡਾ ਆਲਾ-ਦੁਆਲਾ ਸਾਫ਼-ਸੁਥਰਾ ਹੋਵੇਗਾ ਤਾਂ ਹੀ ਸਾਨੂੰ ਚੰਗੀ ਖੁਰਾਕ, ਸ਼ੁੱਧ ਹਵਾ ਅਤੇ ਪਾਣੀ ਮਿਲੇਗਾ ਤਾਂ ਅਸੀਂ ਸਾਰੇ ਤੰਦਰੁਸਤ ਰਹਾਂਗੇ। ਇਸ ਰੈਲੀ ਦੌਰਾਨ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਅਮਨਦੀਪ ਕੌਰ ਨੇ ਕਿਹਾ ਕਿ ਜੇਕਰ ਸਾਡਾ ਵਾਤਾਵਰਣ ਸਾਫ਼-ਸੁਥਰਾ ਹੋਵੇਗਾ ਤਾਂ ਸਾਡੇ ਮਨ ਵਿੱਚ ਵੀ ਚੰਗੇ ਵਿਚਾਰ ਆਉਂਣਗੇ। ਇਸ ਰੈਲੀ ਨੂੰ ਕਾਮਯਾਬ ਬਣਾਉਣ ਲਈ ਪਰਮਜੀਤ ਕੌਰ ਪੀ.ਟੀ.ਆਈ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਇਸ ਮੌਕੇ ਡਾ. ਹਰਿਭਜਨ ਪ੍ਰਿਯਦਰਸ਼ੀ ਨੇ ਕਿਹਾ ਕਿ ਅਜਿਹੀ ਰੈਲੀਆਂ ਸਮਾਜ ਦੇ ਲੋਕਾਂ ਦੇ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਨਵੀਂ ਦਿਸ਼ਾ ਵੀ ਪ੍ਰਦਾਨ ਕਰਦੀਆਂ ਹਨ। Author: Malout Live