ਡੈਪੋ ਤਹਿਤ ਪਿੰਡ ਅਬੁਲ ਖੁਰਾਣਾ `ਚ ਜਾਗਰੂਕਤਾ ਸੈਮੀਨਾਰ
ਮਲੋਟ:- ਐਸ.ਡੀ.ਐਮ. ਮਲੋਟ ਸ੍ਰੀ ਗੋਪਾਲ ਸਿੰਘ ਦੀ ਅਗਵਾਈ ਵਿੱਚ ਪਿੰਡ ਅਬੁਲ ਖੁਰਾਣਾ ਵਿਖੇ ਡੈਪੋ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਦੁਸ਼ਪ੍ਰਭਾਵਾਂ ਬਾਰੇ ਜਾਗਰੂਕਤਾ ਸੈਮੀਨਾਰ ਆਯੋਜਿਤ ਕਰਕੇ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਨੌਜਵਾਨ ਵਰਗ ਦੀ ਅਹਿਮ ਭੂਮਿਕਾ ਹੈ।
ਉਨ੍ਹਾਂ ਕਿਹਾ ਕਿ ਇਕ ਸਿਹਤਮੰਦ ਸਮਾਜ ਉਥੇ ਹੀ ਸਿਰਜਿਆ ਜਾ ਸਕਦਾ ਹੈ ਜਿਥੇ ਨੌਜਵਾਨ ਵਰਗ ਖੁਦ ਸਿਹਤਮੰਦ ਹੋਵੇਗਾ।ਉਨ੍ਹਾਂ ਕਿਹਾ ਕਿ ਇਸ ਡੈਪੋ ਮੁਹਿੰਮ ਨੂੰ ਸਫਲਤਾਪੂਰਕ ਬਣਾਇਆ ਜਾ ਸਕਦਾ ਹੈ ਜਦੋ ਨੌਜਵਾਨ ਖੁਦ ਅੱਗੇ ਆਉਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਡੈਪੋ ਮੁਹਿੰਮ ਬਹੁਤ ਹੀ ਵਧੀਆ ਉਪਰਾਲਾ ਹੈ। ਇਸ ਮੁਹਿੰਮ ਤਹਿਤ ਨੌਜਵਾਨ ਖੁਦ ਨਸ਼ੇ ਨਾ ਕਰਕੇ ਹੋਰਨਾਂ ਲੋਕਾਂ ਨੂੰ ਵੀ ਨਸ਼ੇ ਨਾ ਕਰਨ ਬਾਰੇ ਵੀ ਜਾਗਰੂਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਰੋਕੂ ਅਫਸਰ (ਡੈਪੋ) ਦਾ ਪਿੰਡਾਂ ਵਿੱਚ ਬਹੁਤ ਅਹਿਮ ਰੋਲ ਹੈ। ਉਨ੍ਹਾਂ ਕਿਹਾ ਕਿ ਨੋਜਵਾਨਾਂ ਨੂੰ ਨਸ਼ੇ ਦੇ ਕੋਹੜ ਨੂੰ ਛੱਡ ਕੇ ਖੇਡਾਂ ਵੱਲ ਪ੍ਰੇਰਿਤ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਦੁਰਪ੍ਰਭਾਵਾਂ ਬਾਰੇ ਜ਼ਿਲੇ੍ਹ ਦੇ ਪਿੰਡਾਂ ਵਿੱਚ ਹੋਰ ਜਾਗਰੂਕਤਾ ਸੈਮੀਨਾਰ ਵੀ ਲਗਾਏ ਜਾਣਗੇ।