ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਥਾਵਾਂ ’ਤੇ ਬਾਲ ਮਜ਼ਦੂਰੀ ਵਿਰੁੱਧ ਲਗਾਇਆ ਗਿਆ ਜਾਗਰੂਕਤਾ ਸੈਮੀਨਾਰ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਰਾਜ ਕੁਮਾਰ ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ -ਸਾਹਿਤ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਡਾ. ਗਗਨਦੀਪ ਕੌਰ ਸਿਵਲ ਜੱਜ (ਸੀ.ਡਵੀ.)/ਸੀ.ਜੇ.ਐੱਮ -ਸਾਹਿਤ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਥਾਵਾਂ ’ਤੇ ਬਾਲ ਮਜ਼ਦੂਰੀ ਵਿਰੁੱਧ ਵਿਸ਼ਵ ਦਿਵਸ ਸੰਬੰਧੀ ਜਾਗਰੂਕਤਾ ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ।
ਇਹ ਸੈਮੀਨਾਰ ਮਿਸ. ਲਵਪ੍ਰੀਤ ਕੌਰ ਅਸਿਸਟੈਂਟ ਲੈਬਰ ਕਮਿਸ਼ਨਰ ਅਤੇ ਡਾ. ਸ਼ਿਵਾਨੀ ਨਾਗਪਾਲ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੇ ਸਹਿਯੋਗ ਨਾਲ ਲਗਾਏ ਗਏ। ਇਸ ਮੌਕੇ ਖਾਲਸਾ ਐਲੀਮੈਂਟਰੀ ਸਕੂਲ, ਲੇਬਰ ਚੌਂਕ ਅਤੇ ਵੱਖ-ਵੱਖ ਇੱਟਾਂ ਵਾਲੇ ਭੱਠਿਆ ਉੱਪਰ ਕੰਮ ਕਰ ਰਹੇ ਬੱਚਿਆਂ ਤੋਂ ਬਾਲ ਮਜ਼ਦੂਰੀ ਦਾ ਕੰਮ ਨਾ ਕਰਨ ਸੰਬੰਧੀ ਜਾਗਰੂਕ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਜੇਕਰ ਕੋਈ ਵੀ 18 ਸਾਲ ਤੋਂ ਘੱਟ ਬੱਚੇ ਤੋਂ ਕੋਈ ਗੈਰ-ਕਾਨੂੰਨੀ ਕੰਮ ਕਰਵਾਉਂਦਾ ਹੈ ਤਾਂ ਉਸ ਨੂੰ ਸਜਾ ਹੋ ਸਕਦੀ ਹੈ। ਉਨਾਂ ਵੱਲੋਂ ਬਾਲ ਮਜ਼ਦੂਰੀ ਐਕਟ ਅਤੇ POCSO ਐਕਟ ਸੰਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਹੈੱਲਪਲਾਈਨ ਨੰਬਰ 15100 ’ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ। Author : Malout Live