ਸਾਂਝ ਕੇਂਦਰ ਕੋਟਭਾਈ ਕਮ ਸਬ-ਡਿਵੀਜ਼ਨ ਗਿੱਦੜਬਾਹਾ ਵੱਲੋਂ ਆਦਰਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਕੋਟਭਾਈ ਵਿਖੇ ਲਗਾਇਆ ਗਿਆ ਜਾਗਰੂਕਤਾ ਸੈਮੀਨਾਰ
ਮਲੋਟ (ਗਿੱਦੜਬਾਹਾ): ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਊਨਟੀ ਅਫੇਰਜ਼ ਡਿਵੀਜ਼ਨ ਪੰਜਾਬ, ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਭਾਗੀਰਥ ਸਿੰਘ ਮੀਨਾ IPS ਅਤੇ ਉਪ-ਕਪਤਾਨ ਪੁਲਿਸ ਐੱਨ.ਡੀ.ਪੀ.ਐੱਸ ਕਮ ਜਿਲ੍ਹਾ ਕਮਿਊਨਟੀ ਪੁਲਿਸ ਅਫਸਰ ਸ਼੍ਰੀ ਸੰਜੀਵ ਗੋਇਲ PPS ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਚਾਰਜ ਜਿਲ੍ਹਾ ਸਾਂਝ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਇੰਸਪੈਕਟਰ ਦਿਨੇਸ਼ ਕੁਮਾਰ ਦੀ ਯੋਗ ਅਗਵਾਈ ਵਿੱਚ ਸਬ-ਇੰਸਪੈਕਟਰ ਸੁਖਦੇਵ ਸਿੰਘ ਇੰਚਾਰਜ ਸਾਂਝ ਕੇਂਦਰ ਥਾਣਾ ਕੋਟਭਾਈ ਕਮ ਸਬ-ਡਿਵੀਜ਼ਨ ਗਿੱਦੜਬਾਹਾ ਅਤੇ ਮਹਿਲਾ ਸਿਪਾਹੀ ਵੀਰਪਾਲ ਕੌਰ ਵੱਲੋਂ ਆਦਰਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਕੋਟਭਾਈ ਵਿਖੇ
ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਸਾਂਝ ਕੇਂਦਰ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ, ਪੁਲਿਸ ਹੈਲਪਲਾਈਨ 112, 181 ਅਤੇ 1930 (ਸਾਈਬਰ ਕਰਾਇਮ ਹੈਲਪਲਾਇਨ), 1098 (ਚਿਲਡਰਨ ਹੈਲਪਲਾਇਨ) ਅਤੇ ਨਸ਼ਿਆਂ ਖਿਲਾਫ ਸੈਮੀਨਾਰ ਲਗਾ ਕੇ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ, ਨਸ਼ਾ ਵੇਚਣ ਵਾਲੇ ਦੀ ਸੂਚਨਾ ਪੁਲਿਸ ਹੈਲਪਲਾਇਨ 80549-42100 ਤੇ ਦੇਣ ਬਾਰੇ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਪਬਲਿਕ ਤੋਂ ਨਸ਼ੇ ਦੇ ਖਾਤਮੇ ਲਈ ਸਹਿਯੋਗ ਦੀ ਮੰਗ ਕੀਤੀ ਗਈ ਅਤੇ ਸਹਿਯੋਗ ਕਰਨ ਵਾਲੇ ਦਾ ਨਾਮ, ਪਤਾ ਗੁਪਤ ਰੱਖਣ ਦਾ ਵਿਸ਼ਵਾਸ਼ ਦਿਵਾਇਆ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ ਵੱਲੋਂ ਸਾਂਝ ਕੇਂਦਰ ਦੀ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। Author: Malout Live