ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਗੋਨਿਆਣਾ ਰੋਡ ਸ਼੍ਰੀ ਮੁਕਤਸਰ ਸਾਹਿਬ ਵਿਖੇ ਨਸ਼ਿਆਂ ਵਿਰੁੱਧ ਲਗਾਇਆ ਗਿਆ ਜਾਗਰੂਕਤਾ ਸੈਮੀਨਾਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ਼੍ਰੀ ਗੌਰਵ ਯਾਦਵ ਡੀ.ਜੀ.ਪੀ ਪੰਜਾਬ ਵੱਲੋਂ ਸੂਬੇ ਅੰਦਰ ਨਸ਼ਿਆਂ ਖਿਲਾਫ਼ ਵਿੱਢੀ ਗਈ ਮਹਿਮ ਤਹਿਤ ਸ਼੍ਰੀ ਭਾਗੀਰਥ ਸਿੰਘ ਮੀਨਾ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪੁਲਿਸ ਦੀਆਂ ਅਲੱਗ-ਅਲੱਗ ਟੁੱਕੜੀਆਂ ਬਣਾ ਕੇ ਲੋਕਾਂ ਨੂੰ ਪਿੰਡਾਂ/ਸ਼ਹਿਰਾਂ ਅੰਦਰ ਜਾ ਕੇ ਜਿੱਥੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਜਾ ਰਿਹਾ ਹੈ, ਉੱਥੇ ਹੀ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਂਦਿਆਂ ਉਹਨਾਂ ਨਾਲ ਗੱਲਬਾਤ ਕਰ ਉਨਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਕੇ ਮੌਕੇ ਤੇ ਹੀ ਹੱਲ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਸ਼੍ਰੀ ਸੰਜੀਵ ਗੋਇਲ ਡੀ.ਐੱਸ.ਪੀ. (ਨਾਰਕੋਟਿਕਸ) ਅਤੇ ਐੱਸ.ਆਈ ਵਰੁਣ ਮੁੱਖ ਅਫਸਰ ਥਾਣਾ ਸਿਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਗੋਨਿਆਣਾ ਰੋਡ ਵਾਰਡ ਨੰਬਰ 15 ਸ਼੍ਰੀ ਮੁਕਤਸਰ ਸਾਹਿਬ ਵਿਖੇ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਮਹਿਲਾ ਕੌਂਸਲਰ ਬੀਬੀ ਮਨਜੀਤ ਕੌਰ ਪਾਸ਼ਾ, ਪਰਮਿੰਦਰ ਸਿੰਘ ਪਾਸ਼ਾ ਅਤੇ ਪਿਆਰਾ ਸਿੰਘ ਸਮੇਤ ਵਾਰਡ ਦੇ ਸਮੂਹ ਮੋਹਤਬਰ ਵਿਅਕਤੀ ਹਾਜ਼ਿਰ ਸਨ।

ਇਸ ਮੌਕੇ ਸ਼੍ਰੀ ਸੰਜੀਵ ਗੋਇਲ ਡੀ.ਐੱਸ.ਪੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਜੰਗ ਜਾਰੀ ਰਹੇਗੀ, ਕਿਸੇ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਲੋਕਾਂ ਨੂੰ ਕਿਹਾ ਕਿ ਅਸੀਂ ਅਤੇ ਸਾਰੀ ਪੁਲਿਸ ਫੋਰਸ ਤੁਹਾਡੇ ਪਰਿਵਾਰ ਦੇ ਮੈਂਬਰ ਦੀ ਤਰ੍ਹਾਂ ਹੀ ਹਨ। ਨਸ਼ੇ ਦੀ ਜੰਗ ਪੰਜਾਬ ਸਰਕਾਰ, ਡੀ.ਜੀ.ਪੀ ਪੰਜਾਬ ਵੱਲੋਂ ਚਲਾਈ ਹੈ ਕਿ ਪੰਜਾਬ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਵੱਲ ਉਤਸ਼ਾਹਿਤ ਕਰਨਾ ਹੈ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ। ਉਹਨਾਂ ਕਿਹਾ ਕਿ ਨਸ਼ਿਆਂ ਖਿਲਾਫ਼ ਪੁਲਿਸ ਨੂੰ ਲੋਕਾਂ ਦੇ ਸਹਿਯੋਗ ਦੀ ਹਮੇਸ਼ਾ ਜਰੂਰਤ ਹੈ। ਨਸ਼ਾ ਵੇਚਣ ਵਾਲਿਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਜੇਕਰ ਤੁਸੀ ਸਾਡੇ ਨਾਲ ਕੋਈ ਜਾਣਕਾਰੀ ਸਾਂਝੀ ਕਰਨਾ ਚਾਹੁੰਦੇ ਹੋ ਤਾਂ ਸਾਡੇ ਹੈੱਲਪਲਾਇਨ ਨੰਬਰ 80549-42100 ਤੇ ਫੋਨ ਕਾਲ ਰਾਹੀ ਜਾਂ ਮੈਸਿਜ ਰਾਹੀ ਲਿਖ ਕੇ ਦੇ ਸਕਦੇ ਹੋ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। Author: Malout Live