ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਕੀਤਾ ਗਿਆ ਜਾਗਰੂਕ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ. 1 ਸ਼੍ਰੀ ਮੁਕਤਸਰ ਸਾਹਿਬ ਦੇ ਸੋਸ਼ਲ ਸਟਾਫ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਸਵੱਛਤਾ ਹੀ ਸੇਵਾ ਮੁਹਿੰਮ 02 ਅਕਤੂਬਰ ਤੱਕ ਜਾਰੀ ਰਹੇਗੀ। ਇਸ ਮੁਹਿੰਮ ਦੌਰਾਨ ਪਿੰਡ ਵਾਸੀਆਂ ਨੂੰ ਘਰ ਅਤੇ ਆਲੇ-ਦੁਆਲੇ ਨੂੰ ਸਾਫ ਰੱਖਣ ਬਾਰੇ ਜਾਗਰੂਕ
ਕਰਨ ਲਈ ਕੈਂਪ ਲਗਾਏ ਜਾ ਰਹੇ ਹਨ। ਵਿਭਾਗ ਦੇ ਸ਼ੋਸਲ ਸਟਾਫ ਵੱਲੋਂ ਸੁੱਕੇ ਅਤੇ ਗਿੱਲੇ ਕੂੜੇ ਦੇ ਸਹੀ ਤੇ ਸੁਰੱਖਿਅਤ ਨਿਪਟਾਰੇ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਸਿੰਗਲ ਯੂਜ ਪਲਾਸਟਿਕ ਵਾਲੇ ਥੈਲਿਆਂ ਦੀ ਵਰਤੋਂ ਨਾ ਕਰਦਿਆਂ ਘਰ ਦੇ ਬਣੇ ਜੂਟ ਦੇ ਥੈਲਿਆਂ ਦਾ ਉਪਯੋਗ ਕਰਨ ਬਾਰੇ ਪਿੰਡ ਵਾਸੀਆਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪਿੰਡ ਵਾਸੀਆਂ ਨੂੰ ਜਨਤਕ ਥਾਵਾਂ ਅਤੇ ਸੜਕਾਂ ਦੇ ਕਿਨਾਰਿਆਂ ’ਤੇ ਪੌਦੇ ਲਗਾਉਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। Author: Malout Live