ਅਯੁੱਧਿਆ ਵਿਵਾਦ : ਸੁਪਰੀਮ ਕੋਰਟ ਨੇ ਵਿਚੋਲਗੀ ਕਮੇਟੀ ਤੋਂ ਮੰਗੀ ਰਿਪੋਰਟ, 25 ਜੁਲਾਈ ਨੂੰ ਅਗਲੀ ਸੁਣਵਾਈ

ਨਵੀਂ ਦਿੱਲੀ:- ਅਯੁੱਧਿਆ ਰਾਮ ਜਨਮ ਭੂਮੀ ਵਿਵਾਦ ਦੀ ਜਲਦ ਸੁਣਵਾਈ ਦੀ ਮੰਗ ਵਾਲੀ ਅਰਜ਼ੀ 'ਤੇ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਕੀਤੀ। ਇਸ ਦੌਰਾਨ ਸੁਪਰੀਮ ਕੋਰਟ ਨੇ ਉਸ ਦੇ ਵੱਲੋਂ ਮਾਮਲੇ 'ਚ ਨਿਯੁਕਤ ਵਿਚੋਲਗੀ ਕਮੇਟੀ ਨੂੰ 18 ਜੁਲਾਈ ਤੱਕ ਆਪਣੀ ਰਿਪੋਰਟ ਸੌਂਪਣ ਨੂੰ ਕਿਹਾ ਹੈ। ਸੁਪਰੀਮ ਕੋਰਟ ਨੇ ਇਸ ਦੌਰਾਨ ਕਿਹਾ ਕਿ ਜੇ ਵਿਚੋਲਗੀ ਨਾਲ ਕੋਈ ਹੱਲ ਨਹੀਂ ਨਿਕਲਦਾ ਤਾਂ ਕੋਰਟ ਮਾਮਲੇ ਦੀ ਰੋਜ਼ਾਨਾ ਸੁਣਵਾਈ 'ਤੇ ਵਿਚਾਰ ਕਰੇਗਾ। ਇਸ ਮਾਮਲੇ ਦੀ ਅਗਲੀ ਸੁਣਵਾਈ 25 ਜੁਲਾਈ ਨੂੰ ਹੋਵੇਗੀ।