ਬੀ.ਐੱਡ. ਕਾਲਜ ਬਾਦਲ ਦਾ ਸੈਸ਼ਨ 2020-22 ਦੇ ਸਾਲ ਦਾ ਨਤੀਜਾ ਰਿਹਾ ਸ਼ਾਨਦਾਰ

ਮਲੋਟ: ਦਸਮੇਸ਼ ਗਰਲਜ਼ ਵਿੱਦਿਅਕ ਕਾਲਜ ਬਾਦਲ ਦਾ 2022 ਦਾ ਸਲਾਨਾ ਅਕਾਦਮਿਕ ਨਤੀਜਾ ਸ਼ਾਨਦਾਰ ਰਿਹਾ। ਇਸ ਦੌਰਾਨ ਕਾਲਜ ਦੀ ਪ੍ਰਿੰਸੀਪਲ ਡਾ. ਵਨੀਤਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ ਵੱਲੋਂ ਘੋਸ਼ਿਤ  ਬੀ.ਐੱਡ. 2022 ਦਾ ਨਤੀਜਾ 100% ਰਿਹਾ। ਕਾਲਜ ਦੀਆਂ ਸ਼ਾਨਦਾਰ ਪ੍ਰਾਪਤੀਆਂ ਬਾਰੇ ਦੱਸਦਿਆ ਉਹਨਾਂ ਕਿਹਾ ਕਿ ਕਾਲਜ ਦੇ ਸਾਰੇ ਵਿਦਿਆਰਥੀਆਂ ਨੇ ਬੀ.ਐੱਡ ਪਹਿਲੇ ਦਰਜੇ ਵਿੱਚ ਪਾਸ ਕੀਤੀ, 63 ਪ੍ਰਤੀਸ਼ਤ ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ। 2020-22 ਦੇ ਅਕਾਦਮਿਕ ਵਰੇ ਦੌਰਾਨ ਸ਼ਰਨਦੀਪ ਕੌਰ ਸਪੁੱਤਰੀ ਦਲਜੀਤ ਸਿੰਘ, ਅਕਸ਼ਿਤਾ ਸਪੁੱਤਰੀ ਸੰਜੇ ਕੁਮਾਰ ਅਤੇ ਰਮਨਦੀਪ ਕੌਰ ਸਪੁੱਤਰੀ ਕੁਲਵਿੰਦਰ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ।

ਡਾ. ਵਨੀਤਾ ਨੇ ਕਾਲਜ ਦੇ ਇਸ ਸ਼ਾਨਦਾਰ ਨਤੀਜੇ ਲਈ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਉਹਨਾਂ ਇਸ ਸ਼ਾਨਦਾਰ ਨਤੀਜੇ ਲਈ ਕਾਲਜ ਦੀ ਪ੍ਰਬੰਧ ਕਮੇਟੀ ਅਤੇ ਡਾ. ਐੱਸ.ਐੱਸ. ਸੰਘਾ ਪ੍ਰਿੰਸੀਪਲ ਦਸਮੇਸ਼ ਗਰਲਜ਼ ਕਾਲਜ ਬਾਦਲ ਦੇ ਸਹਿਯੋਗ ਅਤੇ ਯੋਗ ਅਗਵਾਈ ਲਈ ਧੰਨਵਾਦ ਕੀਤਾ। ਉਹਨਾਂ ਇਸ ਪੇਂਡੂ ਖੇਤਰ ਦੀ ਨਾਮਵਾਰ ਸੰਸਥਾ ਵਿੱਚ ਮੌਜੂਦ ਉੱਚ-ਪਾਏ ਦੀਆਂ ਅੰਤਰ-ਰਾਸ਼ਟਰੀ ਸਹੂਲਤਾਂ ਦਾ ਲਾਭ ਲੈਣ ਲਈ ਇਲਾਕੇ ਦੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੀ ਅਪੀਲ ਵੀ ਕੀਤੀ। ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਸਿਰ ਬੰਨਿਆ। ਉਹਨਾਂ ਨਵੇਂ ਵਿਦਿਆਰਥੀਆਂ ਨੂੰ ਹੋਰ ਮਿਹਨਤ ਨਾਲ ਪੜ੍ਹਨ ਲਈ ਪ੍ਰੇਰਿਤ ਕੀਤਾ।   Author: Malout Live