ਬਾਬਾ ਬਿਧੀ ਚੰਦ ਭਲਾਈ ਕਲੱਬ ਵੱਲੋਂ ਵਰਲਡ ਕੈਂਸਰ ਕੇਅਰ ਦੁਆਰਾ ਫ੍ਰੀ ਕੈਂਸਰ ਚੈੱਕਅੱਪ ਕੈਂਪ ਕੱਲ੍ਹ (16 ਮਾਰਚ) ਨੂੰ

ਮਲੋਟ:- ਬਾਬਾ ਬਿਧੀ ਚੰਦ ਭਲਾਈ ਕਲੱਬ ਵੱਲੋਂ ਰਵਿੰਦਰ ਸਿੰਘ ਕੈਨੇਡਾ ਅਤੇ ਲਵਪ੍ਰੀਤ ਸਿੰਘ ਕੈਨੇਡਾ ਦੇ ਸਹਿਯੋਗ ਨਾਲ ਵਰਲਡ ਕੈਂਸਰ ਕੇਅਰ ਦੁਆਰਾ ਫਰੀ ਕੈਂਸਰ ਚੈੱਕਅੱਪ ਕੈਂਪ ਪਿੰਡ ਬਲੋਚ ਕੇਰਾ ਦੇ ਗੁਰਦੁਆਰਾ ਛਾਉਣੀ ਸਾਹਿਬ ਵਿਖੇ ਕੱਲ੍ਹ (16 ਮਾਰਚ) ਨੂੰ ਸਵੇਰੇ 10:00 ਵਜੇ ਤੋਂ ਲੈ ਕੇ ਸ਼ਾਮ 04:00 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਮੈਂਬਰਾਂ ਨੇ ਦੱਸਿਆ ਕਿ ਇਸ ਕੈਂਪ ਵਿੱਚ ਔਰਤਾਂ ਅਤੇ ਮਰਦਾਂ ਦੇ ਕੈਂਸਰ ਦੀ ਸ਼ਰੀਰਿਕ ਜਾਂਚ, ਔਰਤਾਂ ਦੇ ਛਾਤੀ ਦੇ ਕੈਂਸਰ ਦੀ ਜਾਂਚ ਲਈ ਮੈਮੋਗਰਾਫੀ ਟੈਸਟ, ਔਰਤਾਂ ਦੇ ਬੱਚੇਦਾਨੀ ਦੇ ਕੈਂਸਰ ਦੀ ਜਾਂਚ ਲਈ (ਪੰਪ ਸਮੀਅਰ), ਮਰਦਾਂ ਦੇ ਗਦੂਦਾਂ ਦੇ ਕੈਂਸਰ ਲਈ PSA ਟੈਸਟ, ਹੱਡੀਆਂ ਦੇ ਟੈਸਟ, ਔਰਤਾਂ ਤੇ ਮਰਦਾਂ ਦੀ ਬਲੱਡ ਕੈਂਸਰ ਦੀ ਜਾਂਚ ਆਦਿ ਟੈਸਟ, ਕੈਂਸਰ ਦੇ ਮਰੀਜਾਂ ਦੇ ਇਲਾਜ ਲਈ ਸਹੀ ਸਲਾਹ, ਸ਼ੂਗਰ ਅਤੇ ਬਲੱਡ ਪ੍ਰੈਸ਼ਰ ਸੰਬੰਧੀ ਮੁਫਤ ਦਵਾਈਆਂ, ਆਮ ਬਿਮਾਰੀਆਂ ਸੰਬੰਧੀ ਲੋੜਵੰਦ ਵਿਅਕਤੀਆਂ ਨੂੰ ਫਰੀ ਦਵਾਈਆਂ ਦਿੱਤੀਆਂ ਜਾਣਗੀਆਂ। ਕੈਂਪ ਸੰਬੰਧੀ ਵਧੇਰੇ ਜਾਣਕਾਰੀ ਲਈ 95552-00013,94644-60300, 94649-60200 ਅਤੇ 98158-02324 ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ।