ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਮੂਰਤੀ ਸਥਾਪਨਾ ਸਮਾਰੋਹ ਮਲੋਟ ਵਿਖੇ 29 ਜਨਵਰੀ ਨੂੰ
ਮਲੋਟ: ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਮੂਰਤੀ ਸਥਾਪਨਾ ਸਮਾਰੋਹ ਸ਼੍ਰੀ ਗੁਰੂ ਰਵਿਦਾਸ ਮੰਦਿਰ ਧਰਮਸ਼ਾਲਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਗੁਰੂ ਰਵਿਦਾਸ ਨਗਰ ਮਲੋਟ ਵਿਖੇ 29 ਜਨਵਰੀ 2023 ਦਿਨ ਐਂਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਮਲੋਟ ਦੇ ਵਿਧਾਇਕ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਇਹ ਜਾਣਕਾਰੀ ਦਿੰਦਿਆਂ ਪ੍ਰਧਾਨ ਰਾਕੇਸ਼ ਕੁਮਾਰ ਬੰਟੀ ਨੇ ਸਮੂਹ ਸ਼ਹਿਰ ਨਿਵਾਸੀਆਂ ਨੂੰ ਸਮਾਰੋਹ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ। Author: Malout Live