ਬਲਜੀਤ ਸਿੰਘ ਧਾਲੀਵਾਲ ਟੈਕਨੀਕਲ ਸਰਵਿਸਜ ਯੂਨੀਅਨ ਮੰਡਲ ਮਲੋਟ ਦੇ ਬਣੇ ਪ੍ਰਧਾਨ
ਮਲੋਟ:- ਟੈਕਨੀਕਲ ਸਰਵਿਸਜ ਯੂਨੀਅਨ ਸਟੇਟ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੰਡਲ ਕਮੇਟੀ ਮਲੋਟ ਦੀ ਚੋਣ ਬਰਜਿੰਦਰ ਕੁਮਾਰ ਸ਼ਰਮਾ ਜਰਨਲ ਸਕੱਤਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਰਬਸੰਮਤੀ ਨਾਲ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਸ ਚੋਣ ਵਿੱਚ ਬਲਜੀਤ ਸਿੰਘ ਧਾਲੀਵਾਲ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ।
ਇਸੇ ਤਰ੍ਹਾਂ ਜਗਤਾਰ ਸਿੰਘ ਨੂੰ ਮੀਤ ਪ੍ਰਧਾਨ, ਹਰਜਿੰਦਰ ਸਿੰਘ ਨੂੰ ਸਕੱਤਰ, ਚਰਨਜੀਤ ਕੁਮਾਰ ਨੂੰ ਸਕੱਤਰ ਅਤੇ ਬਲਵਿੰਦਰ ਸਿੰਘ ਨੂੰ ਕੈਸ਼ੀਅਰ ਚੁਣਿਆ ਗਿਆ। ਇਸ ਦੌਰਾਨ ਚੁਣੇ ਗਏ ਸਮੂਹ ਅਹੁਦੇਦਾਰਾਂ ਨੇ ਵਿਸ਼ਵਾਸ ਦਿਵਾਇਆ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਹ ਉਸ ਨੂੰ ਤਨਦੇਹੀ 'ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਸਮੂਹ ਸਾਥੀਆਂ ਵੱਲੋਂ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦੇ ਹੋਏ ਆਸ ਪ੍ਰਗਟਾਈ ਕਿ ਉਹ ਯੂਨੀਅਨ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣਗੇ।
Author: Malout Live