“ਬਾਲ ਮਿੱਤਰ ਪ੍ਰੋਗਰਾਮ” ਤਹਿਤ ਜਿਲ੍ਹਾ ਸਾਂਝ ਕੇਂਦਰ ਵੱਲੋਂ ਸ.ਸ.ਸ.ਸਕੂਲ (ਲੜਕੀਆਂ) ਵਿਖੇ ਲਗਾਇਆ ਸੈਮੀਨਾਰ
ਮਲੋਟ:- ਮਾਨਯੋਗ ਐੱਸ.ਐੱਸ.ਪੀ ਸ਼੍ਰੀ ਧਰੁਮਨ ਐੱਚ.ਨਿੰਬਾਲੇ IPS ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਸ਼੍ਰੀ ਜਗਦੀਸ਼ ਕੁਮਾਰ ਬਿਸ਼ਨੋਈ ਕਪਤਾਨ ਪੁਲਿਸ ਸਥਾਨਕ ਕਮ ਜਿਲ੍ਹਾ ਕਮਿਊਨਟੀ ਪੁਲਿਸ ਅਫਸਰ ਦੀ ਯੋਗ ਅਗਵਾਈ ਹੇਠ ਇੰਸਪੈਕਟਰ ਦਿਨੇਸ਼ ਕੁਮਾਰ ਇੰਚਾਰਜ ਜਿਲ੍ਹਾ ਸਾਂਝ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਅਤੇ ਏ.ਐੱਸ.ਆਈ ਅਮਨਪ੍ਰੀਤ ਸਿੰਘ ਇੰਚਾਰਜ ਸਮੂਹ ਸਬ-ਡਿਵੀਜਨ ਅਤੇ ਥਾਣਾ ਸਾਂਝ ਕੇਦਰ ਸ਼੍ਰੀ ਮੁਕਤਸਰ ਸਾਹਿਬ
ਅਤੇ ਉਹਨਾਂ ਦੇ ਸਟਾਫ ਦੁਆਰਾ “ਬਾਲ ਮਿੱਤਰ ਪ੍ਰੋਗਰਾਮ” ਤਹਿਤ ਜਿਲ੍ਹਾ ਸਾਂਝ ਕੇਂਦਰ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ (ਲੜਕੀਆ) ਮਲੋਟ ਵਿਖੇ ਸੈਮੀਨਾਰ ਲਗਾਇਆ ਗਿਆ। ਜਿਸ ਵਿੱਚ ਵਿਦਿਆਰਥਣਾਂ ਨੂੰ ਸਾਂਝ ਸੇਵਾਵਾਂ, ਪੁਲਿਸ ਦੇ ਕੰਮਕਾਜ, ਸਾਈਬਰ ਕਰਾਈਮ ਅਤੇ ਸ਼ਕਤੀ ਐਪ, ਟਰੈਫਿਕ ਨਿਯਮਾਂ ਸੰਬੰਧੀ ਅਤੇ ਨਸ਼ਿਆ ਵਿਰੁੱਧ ਜਾਗਰੂਕ ਕੀਤਾ ਗਿਆ। ਇਸ ਸੈਮੀਨਾਰ ਵਿੱਚ ਸਾਂਝ ਕੇਂਦਰ ਦੀ ਟੀਮ ਦੇ ਸੀਨੀ. ਸਿਪਾਹੀ ਸੁਖਪਾਲ ਸਿੰਘ, ਸੀਨੀ. ਲੇਡੀ ਕਾਂਸਟੇਬਲ ਮਨਦੀਪ ਕੌਰ ਅਤੇ ਰਣਦੀਪ ਸਿੰਘ ਤੋਂ ਇਲਾਵਾ ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਹਾਜ਼ਿਰ ਸੀ। Author : Malout Live