District NewsMalout News

ਸ਼੍ਰੀ ਦਰਬਾਰ ਸਾਹਿਬ ‘ਚ ਫੋਟੋ ਤੇ ਵੀਡੀਓਗ੍ਰਾਫੀ ‘ਤੇ ਲੱਗਾ ਬੈਨ

ਮਲੋਟ (ਪੰਜਾਬ) : ਅੰਮ੍ਰਿਤਸਰ ਵਿੱਚ ਸ਼੍ਰੀ ਦਰਬਾਰ ਸਾਹਿਬ ਵਿੱਚ ਵੀਡੀਓ ਬਣਾਉਣ ‘ਤੇ ਪੂਰੀ ਤਰ੍ਹਾਂ ਤੋਂ ਪਾਬੰਦੀ ਲਗਾ ਦਿੱਤੀ ਗਈ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਸਥਾਪਨਾ ਦਿਵਸ ‘ਤੇ ਜੱਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਇਹ ਹੁਕਮ ਜਾਰੀ ਕੀਤੇ ਹਨ ਜਿਸ ਮੁਤਾਬਿਕ ਹੁਣ ਸ਼੍ਰੀ ਦਰਬਾਰ ਸਾਹਿਬ ਵਿੱਚ ਹੁਣ ਫੋਟੋ ਤੇ ਵੀਡੀਓ ਬਣਾਉਣ ‘ਤੇ ਬੈਨ ਲੱਗ ਗਿਆ ਹੈ।

ਉਨ੍ਹਾਂ ਸ਼ਰਧਾਲੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ੍ਰੀ ਦਰਬਾਰ ਸਾਹਿਬ ਵਿੱਚ ਫੋਟੋਆਂ ਨਾ ਖਿਚਵਾਉਣ। ਉਨ੍ਹਾਂ ਕਿਹਾ ਕਿ ਨਵੀਆਂ ਫਿਲਮਾਂ ਰਿਲੀਜ਼ ਹੁੰਦੀਆਂ ਹਨ। ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਟੀਮ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚਦੀ ਹੈ ਜਿਨ੍ਹਾਂ ਦੀ ਵੀਡੀਓਗ੍ਰਾਫੀ ਵੀ ਹੁੰਦੀ ਹੈ ਪਰ ਹੁਣ ਅਜਿਹੀ ਕੋਈ ਵੀਡੀਓਗ੍ਰਾਫੀ ਨਹੀਂ ਹੋਵੇਗੀ। ਜੇਕਰ ਕੋਈ ਵਿਅਕਤੀ ਸ਼੍ਰੀ ਦਰਬਾਰ ਸਾਹਿਬ ਵਿੱਚ ਸੰਗਤ ਵਜੋਂ ਆਉਂਦਾ ਹੈ ਤਾਂ ਉਹ ਮੱਥਾ ਟੇਕ ਸਕਦਾ ਹੈ ਤੇ ਅਰਦਾਸ ਕਰ ਸਕਦਾ ਹੈ ਪਰ ਦਰਬਾਰ ਸਾਹਿਬ ਵਿੱਚ ਫਿਲਮਾਂ ਦਾ ਪ੍ਰਮੋਸ਼ਨ ਨਹੀਂ ਕੀਤਾ ਜਾਵੇਗਾ।

Author : Malout Live

Back to top button